ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਮਪੁਰਾ ਫੂਲ ਤੋਂ ਹੀ ਚੋਣ ਲੜਨਗੇ ਸਿਕੰਦਰ ਸਿੰਘ ਮਲੂਕਾ

0
98

ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਚੋਣ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਇੱਕ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਇਨ੍ਹਾਂ ਚੋਣਾਂ ‘ਚ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਮਨ੍ਹਾਂ ਕਰ ਦਿੱਤਾ ਸੀ। ਪਰ ਹੁਣ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਤਿਆਰ ਹੋ ਗਏ ਹਨ। ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅੱਜ ਸਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਿਸਾਨ ਸੈੱਲ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਸਿਕੰਦਰ ਮਲੂਕਾ ਮੌੜ ਤੋਂ ਚੋਣ ਲੜਨਾ ਚਾਹੁੰਦੇ ਸਨ ਤੇ ਆਪਣੇ ਮੁੰਡੇ ਨੂੰ ਰਾਮਪੁਰਾ ਫੂਲ ਤੋਂ ਟਿਕਟ ਦਿਵਾਉਣਾ ਚਾਹੁੰਦੇ ਸਨ ਪਰ ਪਾਰਟੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਮਗਰੋਂ ਉਹ ਨਰਾਜ਼ ਦੱਸੇ ਜਾ ਰਹੇ ਸਨ।

ਸੁਖਬੀਰ ਨੇ ਆਪਣੇ ਫੇਸਬੁਕ ਸਫੇ ਉਤੇ ਜਾਣਕਾਰੀ ਦਿੱਤੀ- ‘ਮੈਨੂੰ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਜਿੱਥੇ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਰਾਮਪੁਰਾ ਫੂਲ ਤੋਂ ਸਤਿਕਾਰਯੋਗ ਸ. ਸਿਕੰਦਰ ਸਿੰਘ ਮਲੂਕਾ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ।’

ਇਸ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਨੇ ਵੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

LEAVE A REPLY

Please enter your comment!
Please enter your name here