ਜੰਮੂ ‘ਚ ਦੌਰੇ ’ਤੇ ਆਈ ਹੋਈ ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਦੀ ਮੁੱਖੀ ਮਹਿਬੂਬਾ ਮੁਫਤੀ ਨੂੰ ਰਾਸ਼ਟਰੀ ਬਜਰੰਗ ਦਲ ਦੇ ਸੂਬਾਈ ਪ੍ਰਧਾਨ ਰਾਕੇਸ਼ ਬਜਰੰਗੀ ਦੀ ਅਗਵਾਈ ਹੇਠ ਵਰਕਰਾਂ ਨੇ ਜੰਮੂ ਦੇ ਹਵਾਈ ਅੱਡੇ ’ਤੇ ਕਾਲੇ ਝੰਡੇ ਵਿਖਾਏ।

ਮਹਿਬੂਬਾ ਦੀਆਂ ਮੋਟਰ ਗੱਡੀਆਂ ਦਾ ਕਾਫਲਾ ਜਦੋਂ ਹਵਾਈ ਅੱਡੇ ਤੋਂ ਬਾਹਰ ਨਿਕਲਿਆ ਤਾਂ ਰਾਸ਼ਟਰੀ ਬਜਰੰਗ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ। ਇਸ ਸੰਬੰਧ ‘ਚ ਬਜਰੰਗੀ ਨੇ ਕਿਹਾ ਕਿ ਮਹਿਬੂਬਾ ਹਮੇਸ਼ਾ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਹਮਾਇਤ ਕਰਦੀ ਰਹੀ ਹੈ ਪਰ ਪਾਕਿਸਤਾਨ ਹਮੇਸ਼ਾ ਜੰਮੂ-ਕਸ਼ਮੀਰ ‘ਚ ਅਸ਼ਾਂਤੀ ਲਈ ਜ਼ਿੰਮੇਵਾਰ ਰਿਹਾ ਹੈ।

ਮਹਿਬੂਬਾ ਨੇ ਸਿਆਸੀ ਹਾਲਾਤ, ਆਰਥਿਕ ਅਤੇ ਸਮਾਜਿਕ ਮੁੱਦਿਆਂ ’ਤੇ ਕਿਹਾ ਕਿ ਨਿੱਜੀ ਸਵਾਰਥ ਲਈ ਜੰਮੂ ਅਤੇ ਕਸ਼ਮੀਰ ਦਰਮਿਆਨ ਦੂਰੀਆਂ ਨੂੰ ਪੈਦਾ ਕੀਤਾ ਜਾ ਰਿਹਾ ਹੈ। ਕਸ਼ਮੀਰ ਅਤੇ ਜੰਮੂ ਆਰਥਿਕ ਪੱਖੋਂ ਇਕ-ਦੂਜੇ ’ਤੇ ਨਿਰਭਰ ਹਨ। ਦੋਹਾਂ ਦਰਮਿਆਨ ਸੱਭਿਆਚਾਰਕ ਅਤੇ ਸਮਾਜਿਕ ਵੰਨ-ਸੁਵੰਨਤਾ ਮਜ਼ਬੂਤ ਸੀ ਪਰ ਹੁਣ ਇਸ ਸੰਬੰਧ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

LEAVE A REPLY

Please enter your comment!
Please enter your name here