ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ 87 ਸਾਲ ਦੇ ਸਨ। ਜਿਸ ‘ਤੇ ਦੇਸ਼ ਭਰ ਦੇ ਸਾਰੇ ਨੇਤਾਵਾਂ ਵੱਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ।

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਮੌਤ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਦੇਸ਼ ਭਰ ਦੇ ਕਾਂਗਰਸ ਅਤੇ ਭਾਜਪਾ ਨੇਤਾਵਾਂ ਨੇ ਦੁੱਖ ਪ੍ਰਗਟਾਇਆ ਹੈ ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, “ਵੀਰਭੱਦਰ ਸਿੰਘ ਦੀ ਮੌਤ ਦੀ ਖ਼ਬਰ ਦੁੱਖੀ ਕਰਨ ਵਾਲੀ ਹੈ ।

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕਰਦਿਆਂ ਲਿਖਿਆ,”ਵੀਰਭੱਦਰ ਸਿੰਘ ਦਾ ਲੰਬਾ ਰਾਜਨੀਤਿਕ ਕਰੀਅਰ ਰਿਹਾ ਹੈ। ਉਨ੍ਹਾਂ ਕੋਲ ਕਾਫ਼ੀ ਲੰਮਾ ਅਧਿਕਾਰਤ ਅਤੇ ਕਾਨੂੰਨੀ ਤਜਰਬਾ ਸੀ। ਹਿਮਾਚਲ ਵਿੱਚ ਉਨ੍ਹਾਂ ਦਾ ਮਹੱਤਵਪੂਰਣ ਯੋਗਦਾਨ ਰਿਹਾ ਅਤੇ ਮੈਂ ਉਨ੍ਹਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ । ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਹਮਦਰਦੀ।  ਓਮ ਸ਼ਾਂਤੀ।”

ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਕਈ ਵੱਡੇ ਨੇਤਾਵਾਂ ਨੇ ਵੀਰਭੱਦਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ । ਰਾਹੁਲ ਗਾਂਧੀ ਨੇ ਵੀਰਭੱਦਰ ਸਿੰਘ ਨੂੰ ਵੱਡਾ ਨੇਤਾ ਦੱਸਿਆ ਹੈ। ਉਨ੍ਹਾਂ ਵੱਲੋਂ ਲੋਕਾਂ ਅਤੇ ਕਾਂਗਰਸ ਪਾਰਟੀ ਦੀ ਸੇਵਾ ਇੱਕ ਲਾਜਵਾਬ ਉਦਾਹਰਣ ਹੈ ।

 

LEAVE A REPLY

Please enter your comment!
Please enter your name here