ਚੰਡੀਗੜ੍ਹ- ਪੰਜਾਬ ਕਾਂਗਰਸ ‘ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅੰਦਰੂਨੀ ਕਲੇਸ਼ ਚੱਲ ਰਿਹਾ ਹੈ। ਇਸ ਨੂੰ ਲੈ ਕੇ ਪਾਰਟੀ ਹਾਈ ਕਮਾਂਡ ਵੱਲੋਂ ਨਵਾਂ ਤਰੀਕਾ ਅਪਣਾਇਆ ਗਿਆ ਹੈ। ਖਬਰ ਇਹ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।
ਖਬਰਾਂ ਅਨੁਸਾਰ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ। ਜਿਹਨਾਂ ਵਿੱਚੋਂ ਇੱਕ ਹਿੰਦੂ ਭਾਈਚਾਰੇ ਵਿੱਚੋਂ ਤੇ ਦੂਜਾ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ। ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਹੁਣ ਵੇਖਣਾ ਇਹ ਹੋਵੇਗਾ ਕਿ ਇਸ ਦਾ ਅਧਿਕਾਰਕ ਐਲਾਨ ਕਦੋਂ ਕੀਤਾ ਜਾਵੇਗਾ।