ਚੰਡੀਗੜ੍ਹ: ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਆਗੂ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਰਾਮੂਵਾਲੀਆ ਨੇ ਇਹ ਐਲਾਨ ਭਾਜਪਾ ਦੇ ਦਿੱਲੀ ਮੁੱਖ ਦਫਤਰ ਵਿਖੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਦੁਸ਼ਯੰਤ ਗੌਤਮ ਅਤੇ ਤੇਜਿੰਦਰ ਸਿੰਘ ਸਰਾਨੀ ਦੀ ਮੌਜੂਦਗੀ ਵਿੱਚ ਕੀਤਾ।
ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ।