ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ ਨੂੰ PM ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਪੈਟਰੋਲੀਅਮ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਤਰੁਣ ਕਪੂਰ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ 1987 ਬੈਂਚ ਦੇ ਹਿਮਾਚਲ ਪ੍ਰਦੇਸ਼ ਕੈਡਰ ਦੇ ਅਧਿਕਾਰੀ ਹਨ।
ਉਹ 30 ਨਵੰਬਰ 2021 ਨੂੰ ਪੈਟਰੋਲੀਮ ਅਤੇ ਕੁਦਰਤੀ ਗੈਸ ਮੰਤਰਾਲਾ ਦੇ ਸਕੱਤਰ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਨੋਟੀਫ਼ਿਕੇਸ਼ਨ ਮੁਤਾਬਕ ਕੈਬਨਿਟ ਦੀ ਨਿਯੁਕਤੀ ਕਮੇਟੀ (ਏ. ਸੀ. ਸੀ.) ਨੇ ਪ੍ਰਧਾਨ ਮੰਤਰੀ ਦਫ਼ਤਰ ’ਚ ਪ੍ਰਧਾਨ ਮੰਤਰੀ ਦੇ ਸਲਾਹਕਾਰ ਦੇ ਰੂਪ ’ਚ ਕਪੂਰ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਦੋ ਸਾਲ ਦੇ ਸਮੇਂ ਲਈ ਹੋਈ ਹੈ।