ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਕਿਰਤ ਮੰਤਰੀ ਸੰਤੋਸ਼ ਗੰਗਵਾਰ, ਸਿਹਤ ਮੰਤਰੀ ਹਰਸ਼ਵਰਧਨ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਸਦਾਨੰਦ ਗੌੜਾ ਨੇ ਵੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਦੇਬਸ੍ਰੀ ਚੌਧਰੀ ਨੇ ਵੀ ਆਪਣਾ ਅਸਤੀਫ਼ਾ ਸੌਂਪ ਦਿੱਤਾ। ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਮੋਦੀ ਸਰਕਾਰ ਦੇ 10 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚ ਸੰਜੇ ਧੋਤ੍ਰੇ, ਥਾਵਰਚੰਦ ਗਹਿਲੋਤ ਅਤੇ ਰਾਓ ਸਾਹਬ ਪਾਟਿਲ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਰਤਨ ਲਾਲ ਕਟਾਰੀਆ, ਪ੍ਰਤਾਪ ਸਾਰੰਗੀ ਨੇ ਵੀ ਅਸਤੀਫਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੂਜੇ ਕਾਰਜਕਾਲ ਵਿੱਚ ਪਹਿਲੀ ਵਾਰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੇ ਹਨ। ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਰੋਹ ਅੱਜ ਸ਼ਾਮ ਰਾਸ਼ਟਰਪਤੀ ਭਵਨ ਵਿਖੇ ਹੋਵੇਗਾ, ਜਿਸ ਲਈ ਰਸਮੀ ਤੌਰ ‘ਤੇ ਸੱਦਾ ਭੇਜਿਆ ਗਿਆ ਹੈ।