ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਗਏ ਵਿਵਾਦਤ ਬਿਆਨਾਂ ਤੋਂ ਬਾਅਦ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਦੇ ਸਲਾਹਕਾਰਾਂ ਵੱਲੋ ਦਿੱਤੇ ਜਾ ਰਹੇ ਬਿਆਨਾਂ ਸੰਬੰਧੀ ਪੰਜਾਬ ਕਾਂਗਰਸ ਤੇ ਕਾਂਗਰਸ ਹਾਈਕਮਾਨ ਤੋਂ ਜਵਾਬ ਮੰਗਿਆ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਸਲਾਹਕਾਰਾਂ ਵੱਲੋ ਦੇਸ਼ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ, ਕੀ ਕਾਂਗਰਸ ਦੇਸ਼ ਵਿਰੋਧੀ ਹੈ? ਇਸ ਸੰਬੰਧੀ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਕਦੇ ਕਹਿੰਦੇ ਹਨ ਕਿ ਜੰਮੂ ਕਸ਼ਮੀਰ ਤਾਂ ਭਾਰਤ ਦਾ ਹਿੱਸਾ ਹੀ ਨਹੀਂ ਹੈ ਅਤੇ ਕਦੇ ਇਹ ਕਹਿੰਦੇ ਹਨ ਕਿ ਤਾਲਿਬਾਨ ਦਾ ਰਾਜ ਚੰਗਾ ਹੈ, ਇਸ ਸਭ ’ਤੇ ਕਾਂਗਰਸ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ ਵਿਚ ਜੰਮੂ-ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂ ਕੀਤੀਆਂ।