ਹਰ ਬੁੱਧਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ: Deputy CM Sukhjinder Randhawa

0
111

ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਕਮਾਨ ਸੰਭਾਲਦੇ ਸਾਰ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਇਸ ਕਾਰਨ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਹੁਣ ਪੰਜਾਬ ਕੈਬਨਿਟ ਦੀ ਮੀਟਿੰਗ ਹਰ ਬੁੱਧਵਾਰ ਨੂੰ ਹੋਵੇਗੀ।

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਅੱਜ ਆਪਣੇ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਦੇ ਨਾਲ ਦਿੱਲੀ ਜਾਣਗੇ। ਇੱਥੇ ਕੈਬਨਿਟ ਵਿਸਥਾਰ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ ਉਹ ਹਾਈ ਕਮਾਨ  ਨੂੰ ਮਿਲਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹਿਣਗੇ।

LEAVE A REPLY

Please enter your comment!
Please enter your name here