ਚੰਡੀਗੜ੍ਹ, 19 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕੀ ਤੋਂ ਅਸਤੀਫਾ (Resignation) ਦਿੰਦਿਆਂ ਸਿਆਸਤ ਛੱਡਣ ਦਾ ਹੀ ਫ਼ੈਸਲਾ ਕੀਤਾ ਹੈ । ਦੱਸਣਯੋਗ ਹੈ ਕਿ ਮਾਨ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕਾ (MLA from Kharar) ਹਨ। ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਆਪਣੇ ਅਸਤੀਫਾ ਦੇਣ ਬਾਰੇ ਅਤੇ ਸਪੀਕਰ ਨੂੰ ਇਸ ਅਸਤੀਫੇ ਨੂੰ ਮਨਜ਼ੂਰ ਕਰਨ ਬਾਰੇ ਵੀ ਆਖਿਆ ਹੈ ।
ਉਨ੍ਹਾਂ ਲਿਖਿਆ ਕਿ ‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ, ਮੇਰਾ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ । ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ, ਮੈਨੂੰ ਓਮੀਦ ਹੈ,ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ।
Read More : ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਝਟਕਾ, ਸੂਬਾ ਸੰਯੁਕਤ ਸਕੱਤਰ ਸਮੇਤ 43 ਵਰਕਰ ਕਾਂਗਰਸ ‘ਚ ਹੋਏ ਸ਼ਾਮਲ