ਪਟਿਆਲਾ , 18 ਦਸੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ (Zilla Parishad and Block Samiti) ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ (Great victory) ਹਾਸਲ ਕਰਨ ’ਤੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ।
ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਮਾਨ ਦੇ “ਰੰਗਲਾ ਪੰਜਾਬ” ਸੁਪਨੇ ’ਤੇ ਲਗਾਈ ਮੋਹਰ : ਡਾ. ਬਲਬੀਰ
ਉਨ੍ਹਾਂ ਕਿਹਾ ਕਿ ਇਸ ਜਿੱਤ ਰਾਹੀਂ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ “ਰੰਗਲਾ ਪੰਜਾਬ” ਬਣਾਉਣ ਦੇ ਸੁਪਨੇ ’ਤੇ ਪੂਰਾ ਭਰੋਸਾ ਜਤਾਇਆ ਹੈ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨਤਾ ਦਾ ਇਹ ਫੈਸਲਾ ਸਾਫ਼ ਤੌਰ ’ਤੇ ਦਰਸਾਉਂਦਾ ਹੈ ਕਿ ਲੋਕ ਵਿਕਾਸ, ਇਮਾਨਦਾਰੀ ਅਤੇ ਲੋਕ-ਹਿੱਤ ਦੀ ਰਾਜਨੀਤੀ ਦੇ ਨਾਲ ਖੜੇ ਹਨ ।
ਚੋਣਾਂ ਵਿੱਚ ਮਿਲੀ ਜਿੱਤ ਦੀ ਖੁਸ਼ੀ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ ਕੀਤੀ । ਇਸ ਦੌਰਾਨ ਉਨ੍ਹਾਂ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਜਿ਼ੰਮੇਵਾਰੀ ਹੋਰ ਵਧ ਗਈ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡਾ ਪਹਿਲਾ ਫਰਜ਼ ਹੈ । ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਹੋਰ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਲਈ ਹੌਂਸਲਾ ਅਫਜ਼ਾਈ ਕੀਤੀ ।
ਆਪ ਦੀ ਜਿੱਤ ਸਾਬਤ ਕਰਦੀ ਹੈ ਲੋਕ ਪੁਰਾਣੀ ਰਾਜਨੀਤੀ ਨੂੰ ਚੁੱਕੇ ਹਨ ਨਕਾਰ
ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਚੋਣਾਂ ਦੌਰਾਨ ਤਿੰਨੋ ਪਾਰਟੀਆਂ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਬੀ. ਜੇ. ਪੀ. ਨੇ ਇਕੱਠਿਆਂ ਹੋ ਕੇ ਆਮ ਆਦਮੀ ਪਾਰਟੀ ਖਿ਼ਲਾਫ਼ ਦਬਾਅ ਬਣਾਉਣ ਦੀ ਕੋਸਿ਼ਸ਼ ਕੀਤੀ ਪਰ ਇਸ ਦੇ ਬਾਵਜੂਦ ਉਹ ਆਮ ਆਦਮੀ ਪਾਰਟੀ ਨੂੰ ਜਿੱਤਣ ਤੋਂ ਨਹੀਂ ਰੋਕ ਸਕੀਆਂ । ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਲੋਕ ਹੁਣ ਪੁਰਾਣੀ ਰਾਜਨੀਤੀ ਨੂੰ ਨਕਾਰ ਚੁੱਕੇ ਹਨ ਅਤੇ ਨਵੀਂ ਸੋਚ ਨਾਲ ਅੱਗੇ ਵਧਣਾ ਚਾਹੁੰਦੇ ਹਨ ।
ਹੁਣ ਪਹਿਲਾਂ ਨਾਲੋਂ ਦਸ ਗੁਣਾ ਤੇਜ਼ੀ ਨਾਲ ਹੋਣਗੇ ਵਿਕਾਸ ਕਾਰਜ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਪਹਿਲਾਂ ਨਾਲੋਂ ਦਸ ਗੁਣਾ ਵਧੇਰੇ ਜੋਸ਼ ਨਾਲ ਕੰਮ ਕਰੇਗੀ । ਉਨ੍ਹਾਂ ਦੱਸਿਆ ਕਿ ਔਰਤਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ 10 ਲੱਖ ਦੀ ਬੀਮਾ ਸਿਹਤ ਸਹੂਲਤ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ, ਛਪੜਾਂ ਦੀ ਸਫ਼ਾਈ ਦੇ ਕੰਮ, ਹਸਪਤਾਲ ਦੀ ਸਫ਼ਾਈ , ਮੁਫ਼ਤ ਦਵਾਈਆਂ, ਬਿਜਲੀ ਦੇ ਜ਼ੀਰੋ ਬਿਲ , ਸੜਕਾਂ ਦੀ ਮੁਰੰਮਤ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।
ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪਹਿਲ
ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਰੋਸੇ ’ਤੇ ਖਰੀ ਉਤਰਦੇ ਹੋਏ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗੀ । ਡਾ. ਬਲਬੀਰ ਸਿੰਘ ਨੇ ਅੰਤ ਵਿੱਚ ਦੁਹਰਾਇਆ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਹੈ। ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ, ਜਸਬੀਰ ਸਿੰਘ ਗਾਂਧੀ, ਸੁਰੇਸ਼ ਰਾਏ, ਜੈ ਸ਼ੰਕਰ ਅਤੇ ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਮੌਜੂਦ ਸਨ ।
Read More : ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਰੁਝਾਨਾਂ ਦੀ ਇਕ ਰਿਪੋਰਟ









