ਮੋਹਾਲੀ ‘ਚ ਹੋਏ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੋਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲੀਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
— Bhagwant Mann (@BhagwantMann) May 10, 2022
ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਤੀਜੀ ਮੰਜ਼ਲ ਉੱਤੇ ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।