ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਪੰਜਾਬ ਦੇ ਲੋਕਾਂ ਤੋਂ ਸਮਾਂ ਮੰਗਿਆ ਹੈ। ਦਰਅਸਲ ਬੀਤੇ ਕੁਝ ਦਿਨਾਂ ਤੋਂ ਨੌਕਰੀਆਂ ਤੇ ਬਿਜਲੀ ਮਾਫੀ ਸਮੇਤ ਕਈ ਮੁੱਦਿਆਂ ‘ਤੇ ਪੰਜਾਬ ਸਰਕਾਰ ਦੀ ਆਲੋਚਨਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ‘ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ- ਪੰਜਾਬੀਓ ਥੋੜ੍ਹਾ ਸਮਾਂ ਦਿਓ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਸੁਣਵਾਈ ਨਹੀਂ ਹੋਵੇਗੀ।
ਪੰਜਾਬੀਓ ਥੋੜ੍ਹਾ ਸਮਾਂ ਦਿਓ
ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ। pic.twitter.com/bUSWJpSjVK— AAP Punjab (@AAPPunjab) April 11, 2022
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਹਨ। ਹਾਲਾਂਕਿ ਸਾਰੇ ਜਾਣਦੇ ਹਨ ਕਿ ਅਜੇ ਸਰਕਾਰ ਬਣੀ ਨੂੰ ਕੁਝ ਹੀ ਸਮਾਂ ਹੋਇਆ ਹੈ ਪਰ ਵਿਰੋਧੀ ਧਿਰਾਂ ਲਗਾਤਾਰ ਸਵਾਲ ਉਠਾ ਰਹੀਆਂ ਹਨ ਕਿ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ‘ਤੇ ਵੀ ਵਿਰੋਧੀ ਧਿਰਾਂ ਆਪ ਸਰਕਾਰ ਨੂੰ ਘੇਰ ਰਹੀਆਂ ਹਨ। ਜਿਸ ਤੋਂ ਬਾਅਦ ਸੀਐੱਮ ਮਾਨ ਨੇ ਅੱਜ ਟਵੀਟ ਕਰ ਕੇ ਪੰਜਾਬੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।