CM ਮਾਨ ਜਲੰਧਰ ‘ਚ ਅੱਜ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ
CM ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ। ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ। ਸੀਐਮ ਸਭ ਤੋਂ ਪਹਿਲਾਂ ਜਲੰਧਰ ਦੇ ਫਿਲੌਰ ਇਲਾਕੇ ‘ਚ ਜਾਣਗੇ। ਜਿਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਇਲਾਕੇ ਵਿੱਚ ਰੋਡ ਸ਼ੋਅ ਕੀਤੇ ਜਾਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਚੋਣ ਰਣਨੀਤੀ ਨੂੰ ਲੈ ਕੇ ਹਰ ਵਰਗ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ। ਵਰਕਰਾਂ ਨਾਲ ਮੀਟਿੰਗ ਦੌਰਾਨ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਵਰਕਰਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।
ਰੋਡ ਸ਼ੋਅ ਦੇ ਰੂਟ ‘ਤੇ ਭਾਰੀ ਫੋਰਸ ਤਾਇਨਾਤ
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇਹਾਤ ਪੁਲਿਸ ਨੇ ਪੂਰੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਦੇ ਰੂਟ ਦੇ ਹਰ ਨੁੱਕਰ ‘ਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਇਸ ਦੇ ਨਾਲ ਹੀ ਚਾਰੇ ਸਰਕਲਾਂ ‘ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿਵਲ ਵਰਦੀ ਵਾਲੇ ਕਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ ‘ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ:46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, ਪੰਜਾਬ ‘ਚ 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ || Latest News
ਵੋਟਾਂ ਦੀ ਤਰੀਕ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸ ਨੂੰ ਕੁਝ ਸਮਾਂ ਹੀ ਬਾਕੀ ਰਹਿ ਗਿਆ ਹੈ। ਉੱਥੇ ਹੀ ਸਿਆਸੀ ਆਗੂ ਆਪਣੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲਗਾਤਾਰ ਰੈਲੀਆਂ ਅਤੇ ਰੋਡ ਸ਼ੋਅ ਕਰ ਰਹੇ ਹਨ।