ਚੋਣ ਕਮਿਸ਼ਨ ਹੁਣ ਐਕਸ਼ਨ ‘ਚ , ਹਰ ਰੋਜ਼ ਜ਼ਬਤ ਕਰ ਰਿਹੈ 100 ਕਰੋੜ ਰੁਪਏ
ਚੋਣ ਕਮਿਸ਼ਨ ਹੁਣ ਐਕਸ਼ਨ ਵਿੱਚ ਦਿਖਾਈ ਦੇ ਰਿਹਾ ਹੈ | ਜਿਸ ਦੇ ਤਹਿਤ ਉਹਨਾਂ ਵੱਲੋਂ ਹਰ ਰੋਜ਼ 100 ਕਰੋੜ ਰੁਪਏ ਦੀ ਰਕਮ ਜ਼ਬਤ ਕੀਤੀ ਜਾ ਰਹੀ ਹੈ | ਇਸ ‘ਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਧਿਕਾਰੀ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਦੀ ਰਕਮ ਜ਼ਬਤ ਕਰ ਰਹੇ ਹਨ। ਕਮਿਸ਼ਨ ਨੇ ਕਿਹਾ ਕਿ ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕੀਤੀ ਗਈ ਕੁੱਲ ਜ਼ਬਤ ਤੋਂ ਵੱਧ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ
75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਪੈਸਾ ਜ਼ਬਤ
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਆਪਣੇ ਇਤਿਹਾਸ ਵਿੱਚ ਸਭ ਤੋਂ ਵੱਧ ਪੈਸਾ ਜ਼ਬਤ ਕੀਤਾ ਹੈ। ਚੋਣ ਕਮਿਸ਼ਨ ਹੁਣ ਪੂਰੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ ਜਿਸਦੇ ਚੱਲਦਿਆਂ ਚੋਣ ਕਮਿਸ਼ਨ ਵੱਲੋਂ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕੀਤੇ ਗਏ। ਲੋਕ ਸਭਾ ਚੋਣਾਂ ਲਈ ਵੋਟਿੰਗ ਅਜੇ ਸ਼ੁਰੂ ਵੀ ਨਹੀਂ ਹੋਈ ਹੈ ਪਰ ਇਸ ਤੋਂ ਪਹਿਲਾਂ ਹੀ 4650 ਕਰੋੜ ਰੁਪਏ ਜ਼ਬਤ ਹੋ ਚੁੱਕੇ ਹਨ।
ਇਸ ‘ਚ ਜ਼ਬਤ ਕੀਤੀ ਗਈ ਕੁੱਲ ਨਕਦੀ 844 ਕਰੋੜ ਰੁਪਏ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ 2019 ਵਿੱਚ ਹੋਈ ਕੁੱਲ ਜ਼ਬਤੀ ਤੋਂ ਇਹ ਸਾਲ ਕਿਤੇ ਵੱਧ ਹੈ। ਉਹਨਾਂ ਦਾ ਕਹਿਣਾ ਹੈ ਕਿ ਕਾਰਵਾਈ ਸਖ਼ਤੀ ਨਾਲ ਅਤੇ ਬਿਨਾਂ ਕਿਸੇ ਵਿਰਾਮ ਦੇ ਜਾਰੀ ਰਹੇਗੀ।