ਅਨਿਲ ਜੋਸ਼ੀ ਤੋਂ ਬਾਅਦ ਭਾਜਪਾ ਪਾਰਟੀ ਨੇ ਇੱਕ ਹੋਰ ਆਗੂ ਨੂੰ ਭੇਜਿਆ ਨੋਟਿਸ

0
142

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਭਾਜਪਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁੱਝ ਦਿਨ ਪਹਿਲਾਂ ਅਨਿਲ ਜੋਸ਼ੀ ਨੂੰ ਭਾਜਪਾ ਪਾਰਟੀ ਤੋਂ ਬਾਹਰ ਕੀਤਾ ਸੀ।ਹੁਣ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਤੋਂ ਬਾਅਦ ਇੱਕ ਹੋਰ ਭਾਜਪਾ ਆਗੂ ਨੂੰ ‘ਬਗਾਵਤੀ’ ਸੁਰ ਚੁੱਕਣ ਬਦਲੇ ਨੋਟਿਸ ਭੇਜਿਆ ਗਿਆ ਹੈ।

ਅਨਿਲ ਜੋਸ਼ੀ ਤੋਂ ਬਾਅਦ ਹੁਣ ਬਠਿੰਡਾ ਜ਼ਿਲ੍ਹੇ ਦੇ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਮੋਹਿਤ ਗੁਪਤਾ ਨੂੰ ਵੀ ਨੋਟਿਸ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਿਤ ਗੁਪਤਾ ਨੇ ਅਨਿਲ ਜੋਸ਼ੀ ਖ਼ਿਲਾਫ਼ ਹੋਈ ਕਾਰਵਾਈ ਵਾਲੇ ਦਿਨ ਨੂੰ ਭਾਜਪਾ ਲਈ ਕਾਲਾ ਦਿਨ ਦੱਸਿਆ ਸੀ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਅਸਤੀਫੇ ਦੀ ਮੰਗ ਕੀਤੀ ਸੀ।

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਨੇ ਮੋਹਿਤ ਗੁਪਤਾ ਨੂੰ ਕਾਰਨ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਦੇ ਅੰਦਰ-ਅੰਦਰ ਸਥਿਤੀ ਸਪੱਸ਼ਟ ਕਰਨ ਲਈ ਆਖਿਆ ਤੇ ਕਿਹਾ ਕਿ ਮੋਹਿਤ ਗੁਪਤਾ ਲਗਾਤਾਰ ਪਾਰਟੀ ਦੀ ਸੂਬਾਈ ਲੀਡਰਸ਼ਿਪ ਸਮੇਤ ਪਾਰਟੀ ਦੇ ਕੰਮਾਂ ’ਤੇ ਸਵਾਲ ਚੁੱਕ ਰਹੇ ਹਨ, ਜੋ ਪਾਰਟੀ ਦੇ ਅਨੁਸ਼ਾਸਨ ਭੰਗ ਕਰਨ ਵਾਲੀ ਕਾਰਵਾਈ ਹੈ। ਇਸ ਸੰਬੰਧ ‘ਚ ਹੀ ਉਨ੍ਹਾਂ ਨੂੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here