ਅਮਿਤ ਸ਼ਾਹ ਅੱਜ ਪਟਿਆਲਾ ਤੇ ਲੁਧਿਆਣਾ ਦਾ ਕਰਨਗੇ ਦੌਰਾ, ਪੁਲਿਸ ਨੇ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ

0
111

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। 5 ਜਨਵਰੀ ਨੂੰ ਪੀਐੱਮ ਮੋਦੀ ਨੇ ਫਿਰੋਜ਼ਪੁਰ ਰੈਲੀ ‘ਚ ਲੋਕਾਂ ਨੂੰ ਸੰਬੋਧਨ ਕਰਨਾ ਸੀ ਪਰ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਵਾਪਸ ਮੁੜਨਾ ਪਿਆ ਸੀ। ਉਨ੍ਹਾਂ ਤੋਂ ਬਾਅਦ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆ ਰਹੇ ਹਨ। ਪਟਿਆਲਾ ਤੋਂ ਬਾਅਦ ਉਨ੍ਹਾਂ ਦੀ ਫੇਰੀ ਲੁਧਿਆਣਾ ਵਿਚ ਰਹੇਗੀ। ਦਰੇਸੀ ਮੈਦਾਨ ’ਚ ਰੈਲੀ ਕਾਰਨ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ, ਇਸ ਲਈ ਕਮਿਸ਼ਨਰੇਟ ਪੁਲਿਸ ਅਲਰਟ ਹੋ ਗਈ ਹੈ।

ਜਾਣਕਾਰੀ ਅਨੁਸਾਰ ਕੇਂਦਰੀ ਏਜੰਸੀਆਂ ਦਰੇਸੀ ਪੁੱਜ ਗਈਆਂ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਏਜੰਸੀਆਂ ਨਾਲ ਦਰੇਸੀ ਮੈਦਾਨ ਦਾ ਪੂਰਾ ਜਾਇਜ਼ਾ ਲਿਆ। ਸੀ. ਪੀ. ਨੇ ਆਪਣੀ ਟੀਮ ਦੇ ਨਾਲ ਦਰੇਸੀ ਮੈਦਾਨ ’ਚ ਇਕ ਮੀਟਿੰਗ ਕੀਤੀ ਅਤੇ ਰੈਲੀ ਸਥਾਨ ਦੀ ਸੁਰੱਖਿਆ ਪਲਾਨ ਤਿਆਰ ਕੀਤਾ। ਇਕ ਦਿਨ ਪਹਿਲਾਂ ਪੂਰੇ ਏਰੀਆ ਨੂੰ ਘੇਰ ਲਿਆ ਗਿਆ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨਾਲ ਹੀ ਪੈਰਾਮਿਲਟਰੀ ਫੋਰਸ ਨੇ ਦਰੇਸੀ ਮੈਦਾਨ ਘੇਰਿਆ ਹੋਇਆ ਹੈ।

ਅਮਿਤ ਸ਼ਾਹ ਦੇ ਲੁਧਿਆਣਾ ਦੌਰੇ ਦੌਰਾਨ ਪੁਲਿਸ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ। ਇਸ ਲਈ ਜਿਸ ਰੋਡ ਤੋਂ ਗ੍ਰਹਿ ਮੰਤਰੀ ਦਾ ਕਾਫ਼ਲਾ ਨਿਕਲਣਾ ਹੈ, ਉੱਥੇ ਵੀ ਪੁਲਿਸ ਫੋਰਸ ਪੂਰੀ ਤਰ੍ਹਾਂ ਤਾਇਨਾਤ ਰਹੇਗੀ। ਇਸ ਤੋਂ ਇਲਾਵਾ ਦਰੇਸੀ ਮੈਦਾਨ ਦੇ ਆਸ-ਪਾਸ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

LEAVE A REPLY

Please enter your comment!
Please enter your name here