ਸੁਪਰੀਮ ਕੋਰਟ ਵਲੋਂ ਨਵਜੋਤ ਸਿੱਧੂ ਨੂੰ ਬੀਤੇ ਦਿਨੀ ਇੱਕ ਸਾਲ ਦੀ ਸਜ਼ਾ ਸੁਣਾਈ ਗਈ। ਇਸ ਸੰਬੰਧ ‘ਚ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਅਦਾਲਤ ਦੇ ਫੈਸਲੇ ‘ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਅਦਾਲਤ ਦੇ ਸਾਹਮਣੇ ਕਿਸੇ ਦੀ ਨਹੀਂ ਚੱਲਦੀ।
ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਨਵਜੋਤ ਸਿੱਧੂ ਮੇਰਾ ਵੱਡਾ ਭਰਾ ਹੈ। ਜਿੱਥੇ ਵੀ ਲੋੜ ਪਈ ਮੈਂ ਉਨ੍ਹਾਂ ਦੇ ਨਾਲ ਖੜ੍ਹਾਂਗਾ।
ਜਾਣਕਾਰੀ ਅਨੁਸਾਰ ਅੱਜ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਬਚੀ। CIJ ਕਹਿ ਚੁੱਕੇ ਹਨ ਕਿ ਉਹ ਅੱਜ ਕੋਈ ਨਵਾਂ ਕੇਸ ਨਹੀਂ ਸੁਣਨਗੇ। ਨਵਜੋਤ ਸਿੱਧੂ ਨੂੰ ਅੱਜ ਹੀ ਸਰੰਡਰ ਕਰਨਾ ਪੈ ਸਕਦਾ ਹੈ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪਹਿਲਾਂ ਸੜਕ ‘ਤੇ ਝਗੜੇ ਦੌਰਾਨ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਦੀ ਮੌਤ ਦੇ ਮਾਮਲੇ ਵਿੱਚ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ।









