ਨਵੀਂ ਦਿੱਲੀ : ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਦੋ ਦਿਨਾਂ ਯਾਤਰਾ ‘ਤੇ ਮੰਗਲਵਾਰ ਨੂੰ ਗੋਆ ਪੁੱਜੇ। ਕੇਜਰੀਵਾਲ ਨੇ ਬੁੱਧਵਾਰ ਨੂੰ ਗੋਆ ‘ਚ ਪ੍ਰੈਸ ਕਾਨਫਰੰਸ ਕਰ ਜਨਤਾ ਲਈ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਜੇਕਰ ਗੋਆ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ 300 ਯੂਨਿਟ ਤੱਕ ਫ੍ਰੀ ਬਿਜਲੀ ਉਪਲੱਬਧ ਕਰਵਾਈ ਜਾਵੇਗੀ। ਦੱਸ ਦਈਏ ਕਿ ਸੂਬੇ ‘ਚ ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣੀਆਂ ਹਨ।
ਅਰਵਿੰਦ ਕੇਜਰੀਵਾਲ ਨੇ ਚੁਣਾਵੀ ਵਾਅਦਾ ਕਰਦੇ ਹੋਏ ਕਿਹਾ ਕਿ ਸੂਬੇ ‘ਚ ਸਾਰੇ ਲੋਕਾਂ ਦੇ ਪੁਰਾਣੇ ਬਿਜਲੀ ਬਿੱਲ ਵੀ ਮੁਆਫ ਕੀਤੇ ਜਾਣਗੇ। ਇਸਦੇ ਨਾਲ ਹੀ ਸੂਬੇ ‘ਚ 24 ਘੰਟੇ ਬਿਜਲੀ ਦੀ ਸਪਲਾਈ ਹੋਵੇਗੀ। ਉਥੇ ਹੀ ਸੂਬੇ ਦੇ ਕਿਸਾਨਾਂ ਲਈ ਖੇਤੀਕਰਨ ਨੂੰ ਫ੍ਰੀ ਬਿਜਲੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਅਸੀਂ ਇਹ ਕਰਕੇ ਦਿਖਾਇਆ ਹੈ। ਕੇਜਰੀਵਾਲ ਨੇ ਕਿਹਾ ਕਿ ਗਾਰੰਟੀ ਦਿੰਦਾ ਹਾਂ, ਅਰਵਿੰਦ ਕੇਜਰੀਵਾਲ ਜੋ ਕਹਿੰਦਾ ਹੈ, ਉਹੀ ਕਰਦਾ ਹੈ ……।
ਇਸ ਦੇ ਨਾਲ ਹੀ ਕੇਜਰੀਵਾਲ ਨੇ ਕਾਂਗਰਸ ਅਤੇ ਭਾਜਪਾ ’ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਗੋਆ ਸੁੰਦਰ ਪਰ ਰਾਜਨੀਤੀ ਖਰਾਬ ਹੈ। ਨਵੀਂ ਪਾਰਟੀ ਗੋਆ ਦਾ ਭਵਿੱਖ ਬਦਲ ਸਕਦੀ ਹੈ। ਗੋਆ ਨੂੰ ਸਾਫ਼-ਸੁਥਰੀ ਰਾਜਨੀਤੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਗੋਆ ਦੀ ਜਨਤਾ ਨੂੰ ਧੋਖਾ ਦਿੱਤਾ ਹੈ। ਦਿੱਲੀ ’ਚ ਬਿਜਲੀ ਫਰੀ ਤਾਂ ਗੋਆ ’ਚ ਕਿਉਂ ਨਹੀਂ? ਕੇਜਰੀਵਾਲ ਨੇ ਕਿਹਾ ਕਿ ਮੈਨੂੰ ਬੇਹੱਦ ਖੁਸ਼ੀ ਹੈ ਕਿ ਅਸੀਂ ਆਮ ਆਦਮੀ ਪਾਰਟੀ ਬਣਾਈ ਸੀ, ਰਾਜਨੀਤੀ ਕਰਨ ਲਈ ਨਹੀਂ ਬਣਾਈ। ਸਾਨੂੰ ਰਾਜਨੀਤੀ ਕਰਨੀ ਹੀ ਨਹੀਂ ਆਉਂਦੀ। ਅਸੀਂ ਲੋਕਾਂ ਦੀ ਦੇਸ਼ ਦੀ ਸੇਵਾ ਲਈ ਪਾਰਟੀ ਬਣਾਈ।