ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।
ਵੋਟ ਪਾਉਣ ਤੋਂ ਬਾਅਦ Raja Warring ਨੇ ਕਿਸ ਨੂੰ ਰਗੜਨ ਦੀ ਕੀਤੀ ਗੱਲ
ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ 2,14,99,804 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸੇ ਕੜੀ ਦੇ ਤਹਿਤ ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੋਟ ਪਾ ਦਿੱਤੀ ਹੈ। ਉਨ੍ਹਾਂ ਨੇ ਬੂਥ ਨੰਬਰ 95-98 ‘ਤੇ ਆਪਣੀ ਵੋਟ ਪਾਈ ਹੈ।