ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸੇ ਕੜੀ ਦੇ ਤਹਿਤ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੇ ਬੂਥ ਨੰਬਰ 37 ‘ਤੇ ਆਪਣੀ ਵੋਟ ਪਾ ਦਿੱਤੀ ਹੈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ ਹੈ ਕਿ ਨਵੇਕਲੇ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਮੈਂ ਆਪਣੇ ਜਮਹੂਰੀਅਤ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ ਹੈ। ਤੁਸੀਂ ਵੀ ਜਾਓ ਅਤੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਦੇ ਹੋਏ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਜ਼ਰੂਰ ਵੋਟ ਕਰੋ। ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਅੰਮ੍ਰਿਤਸਰ ਪੂਰਬੀ ਸੀਟ ‘ਤੇ ਬਿਕਰਮ ਮਜੀਠੀਆ ਤੇ ਨਵਜੋਤ ਸਿੱਧੂ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ।