ਕੁੱਝ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਮਾਰੋਹ ‘ਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਅਤੇ ਤਾਲਮੇਲ ਲਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਉਸ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਹੈ। ਇਹ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਘਰ ਚੱਲ ਰਹੀ ਹੈ।
ਮੀਟਿੰਗ ਵਿੱਚ ਮੁਕੁਲ ਵਾਸਨਿਕ, ਕਾਂਗਰਸ ਨੇਤਾ ਅੰਬਿਕਾ ਸੋਨੀ, ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ, ਪ੍ਰਮੋਦ ਤਿਵਾੜੀ, ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਸ਼ਾਮਲ ਹੋਏ ਹਨ। ਕਮੇਟੀ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਨਗੇ ਅਤੇ ਮੁਕੁਲ ਵਾਸਨਿਕ ਕਮੇਟੀ ਦੇ ਕਨਵੀਨਰ ਹੋਣਗੇ।