ਪੰਜਾਬ ਕੈਬਨਿਟ ਦੇ ਨਵੇਂ ਬਣੇ ਮੰਤਰੀਆਂ ਨੂੰ ਵੰਡੇ ਵਿਭਾਗ || Punjab News

0
76

ਪੰਜਾਬ ਕੈਬਨਿਟ ਦੇ ਨਵੇਂ ਬਣੇ ਮੰਤਰੀਆਂ ਨੂੰ ਵੰਡੇ ਵਿਭਾਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਨੂੰ ਸੰਵਿਧਾਨ ਅਨੁਸਾਰ ਪੰਜਾਬ ਦੇ ਰਾਜਪਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਤਰੀ ਵਜੋਂ ਸਹੁੰ ਚੁਕਵਾਈ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 15 ਹੋ ਗਈ ਹੈ।

ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਅਤੇ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ਮੋਹਿੰਦਰ ਭਗਤ ਨੇ ਮੰਤਰੀ ਵਜੋਂ ਹਲਫ਼ ਲਿਆ।

ਇਨ੍ਹਾਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ।

ਹਰਦੀਪ ਸਿੰਘ ਮੁੰਡੀਆਂ- ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ,  ਰਿਹਾਇਸ਼ ਅਤੇ ਸ਼ਹਿਰੀ ਵਿਕਾਸ

ਤਰੁਨਪ੍ਰੀਤ ਸਿੰਘ ਸੌਂਦ- ਸੈਰ ਸਪਾਟਾ ਤੇ ਸੱਭਿਆਚਾਰ, ਉਦਯੋਗ ਤੇ ਵਪਾਰ, ਪੇਂਡੂ ਤੇ ਪੰਚਾਇਤ ਵਿਭਾਗ

ਡਾ. ਰਵਜੋਤ ਸਿੰਘ- ਲੋਕ ਬਾਡੀ ਤੇ ਪਾਰਲੀਮੈਂਟ ਮਾਮਲੇ

ਬਰਿੰਦਰ ਕੁਮਾਰ ਗੋਇਲ-**ਮਾਇਨਿੰਗ, ਜਲ ਸਰੋਤ, ਜਲ ਤੇ ਜ਼ਮੀਨ ਸੰਭਾਲ

ਮੋਹਿੰਦਰ ਭਗਤ- ਡਿਫੈਂਸ ਸਰਵਿਸ, ਆਜ਼ਾਦੀ ਘੁਲਾਟੀਏ, ਬਾਗਬਾਨੀ ਵਿਭਾਗ

LEAVE A REPLY

Please enter your comment!
Please enter your name here