ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਨਵੇਂ ਚੇਅਰਮੈਨ ਲਾਉਣ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪੀਪੀਐਸਸੀ ਦੇ ਨਵੇਂ ਚੇਅਰਮੈਨ ਆਈਪੀਐਸ ਜਤਿੰਦਰ ਸਿੰਘ ਔਲਖ ਹੋਣਗੇ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਸਾਬਕਾ ਆਈਪੀਐਸ ਜਤਿੰਦਰ ਸਿੰਘ ਔਲਖ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੀ ਫਾਈਲ ਪੰਜਾਬ ਦੇ ਗਵਰਨਰ ਨੂੰ ਭੇਜੀ ਗਈ ਹੈ।