Diljit Dosanjh ਦੇ Concert ਦੀ ਕਰ ਲਓ ਤਿਆਰੀ, ਹਾਈਕੋਰਟ ਤੋਂ ਮਿਲੀ ਹਰੀ ਝੰਡੀ || Entertainment news

0
191
Prepare for Diljit Dosanjh's concert, got green signal from High Court

Diljit Dosanjh ਦੇ Concert ਦੀ ਕਰ ਲਓ ਤਿਆਰੀ, ਹਾਈਕੋਰਟ ਤੋਂ ਮਿਲੀ ਹਰੀ ਝੰਡੀ

Diljit Dosanjh ਦੇ Concert ਲਈ ਚੰਡੀਗੜ੍ਹ ਦੇ ਲੋਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ਉਹਨਾਂ ਲਈ ਵੱਡੀ ਖੁਸ਼ਖ਼ਬਰੀ ਹੈ | ਦਰਅਸਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਵਿਚ ਕੱਲ੍ਹ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚਿਆ ਸੀ।

ਦੱਸ ਦਈਏ ਕਿ ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਪਾਈ ਗਈ ਹੈ। ਪਟੀਸ਼ਨ ਵਿਚ ਕੰਸਰਟ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਸ਼ੋਅ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚੇ

ਸ਼ੋਅ ਦੇ ਲਈ ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਹਾਈ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸ਼ੋਅ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਤੱਕ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਢੁੱਕਵੇਂ ਉਪਾਅ ਲਾਗੂ ਨਹੀਂ ਕੀਤੇ ਜਾਂਦੇ, ਪ੍ਰਬੰਧਕਾਂ ਨੂੰ ਚੰਡੀਗੜ੍ਹ ਵਿੱਚ ਸ਼ੋਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੋਅ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਈ ਪ੍ਰਬੰਧ ਕੀਤੇ ਹਨ। ਵਿਸ਼ੇਸ਼ ਕਮੇਟੀ ਬਣਾਈ ਗਈ ਹੈ।

14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਚ ਸ਼ੋਅ

ਉੱਥੇ ਹੀ ਦੂਜੇ ਪਾਸੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ਰਾਬ ਤੇ ਹਿੰਸਾ ਵਾਲੇ ਗੀਤਾਂ ਨੂੰ ਲੈ ਕੇ ਚੰਡੀਗੜ੍ਹ ਦੇ ਬਾਲ ਕਮਿਸ਼ਨ ਨੇ ਸਖਤੀ ਕੀਤੀ ਹੈ। ਦਿਲਜੀਤ ਇਨ੍ਹੀਂ ਦਿਨੀਂ ਆਪਣੇ ਦਿਲ ਲੁਮਿਨਾਟੀ ਟੂਰ ’ਤੇ ਹੈ ਤੇ ਉਨ੍ਹਾਂ ਦਾ 14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਚ ਸ਼ੋਅ ਹੈ ਜਿਸ ਨੂੰ ਲੈ ਕੇ ਚੰਡੀਗੜ੍ਹ ਕਮਿਸ਼ਨ ਫਾਰ ਦਿ ਪ੍ਰੋਟੈਕਸ਼ਨ ਆਫ ਚਾਈਲਡ ਰਾਈਟ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਦਿਲਜੀਤ ਦੇ ਗੀਤਾਂ ਦਾ ਬੱਚਿਆਂ ’ਤੇ ਪੈ ਰਿਹਾ ਮਾੜਾ ਅਸਰ

ਬਾਲ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸ਼ੋਅ ਸਬੰਧੀ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਸ ਵਿਚ ਕਿਹਾ ਗਿਆ ਹੈ ਕਿ ਦਿਲਜੀਤ ਦੇ ਗੀਤਾਂ ਦਾ ਬੱਚਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ ਤੇ ਬੱਚੇ ਗੀਤ ‘ਪਟਿਆਲਾ ਪੈੱਗ’ ਤੋਂ ਪ੍ਰਭਾਵਿਤ ਹੋ ਰਹੇ ਹਨ ਜਿਸ ਨਾਲ ਸ਼ਰਾਬ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਇਸ ਸ਼ੋਅ ਦੌਰਾਨ ਦਿਲਜੀਤ ‘ਪਟਿਆਲਾ ਪੈੱਗ’, ‘ਪੰਜ ਤਾਰਾ’ ਤੇ ‘ਕੇਸ’ ਗੀਤ ਨਾ ਗਾਉਣ ਤੇ ਨਾ ਹੀ ਸਟੇਜ ’ਤੇ ਕਿਸੇ ਬੱਚੇ ਨੂੰ ਸੱਦਣ।

 

 

 

 

 

 

 

 

 

 

 

LEAVE A REPLY

Please enter your comment!
Please enter your name here