ਮੇਰੇ ਖ਼ਿਲਾਫ ਫਰਜ਼ੀ ਕੇਸ ਬਣਾ ਕੇ ਮੈਨੂੰ ਗ੍ਰਿਫਤਾਰ ਕਰਨ ਦੀ ਤਿਆਰੀ: ਮਨੀਸ਼ ਸਿਸੋਦੀਆ

0
49

ਆਬਕਾਰੀ ਨੀਤੀ ਮਾਮਲੇ ’ਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਪੁੱਛ-ਪੜਤਾਲ ਲਈ ਤਲਬ ਕੀਤਾ ਹੈ। ਅਧਿਕਾਰੀਆਂ ਮੁਤਾਬਕ ‘ਆਪ’ ਆਗੂ ਨੂੰ ਸੋਮਵਾਰ ਸਵੇਰੇ 11 ਵਜੇ ਸੀਬੀਆਈ ਦੇ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿਸੋਦੀਆ ਨੇ ਐਤਵਾਰ ਨੂੰ ਟਵੀਟ ਕਰਕੇ ਕਿਹਾ,‘‘ਸੀਬੀਆਈ ਨੇ 14 ਘੰਟਿਆਂ ਤੱਕ ਮੇਰੇ ਘਰ ਛਾਪਾ ਮਾਰਿਆ ਪਰ ਕੁਝ ਵੀ ਨਹੀਂ ਮਿਲਿਆ। ਮੇਰੇ ਬੈਂਕ ਲਾਕਰ ਖੰਗਾਲੇ ਗਏ ਪਰ ਕੁਝ ਨਹੀਂ ਨਿਕਲਿਆ। ਮੇਰੇ ਪਿੰਡ ’ਚੋਂ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਮੈਨੂੰ ਸੀਬੀਆਈ ਹੈੱਡਕੁਆਰਟਰ ’ਤੇ ਸੱਦਿਆ ਹੈ। ਮੈਂ ਉਥੇ ਜਾਵਾਂਗਾ ਅਤੇ ਪੂਰਾ ਸਹਿਯੋਗ ਦੇਵਾਂਗਾ। ਸੱਤਿਆਮੇਵ ਜਯਤੇ।’’

ਅੱਜ ਵੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਮੇਰੇ ਖ਼ਿਲਾਫ ਫਰਜ਼ੀ ਕੇਸ ਬਣਾ ਕੇ ਇਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ। ਮੈਂ ਆਉਣ ਵਾਲੇ ਦਿਨਾਂ ‘ਚ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸੀ। ਇਹ ਲੋਕ ਗੁਜਰਾਤ’ਚ ਬੁਰੀ ਤਰ੍ਹਾਂ ਹਾਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਮਕਸਦ ਮੈਂਨੂੰ ਗੁਜਰਾਤ ਚੋਣ ਪ੍ਰਚਾਰ ਕਰਨ ਜਾਣ ਤੋਂ ਰੋਕਣਾ ਹੈ।

LEAVE A REPLY

Please enter your comment!
Please enter your name here