ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਭਾਰਤ ਸਰਕਾਰ ਵੱਲੋਂ ਦੁੱਖ ਜ਼ਾਹਿਰ ਕਰਨ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼ਨਿਚਰਵਾਰ ਸ਼ਾਮ ਨੂੰ ਲੰਡਨ ਪਹੁੰਚ ਗਏ ਹਨ। ਮਹਾਰਾਣੀ ਦੇ ਅੰਤਿਮ ਸੰਸਕਾਰ ਵਿੱਚ ਦੁਨੀਆਂ ਭਰ ਦੇ ਸ਼ਾਹੀ ਪਰਿਵਾਰਾਂ ਦੇ ਮੈਂਬਰਾਂ ਸਣੇ ਕਰੀਬ 500 ਵਿਸ਼ਵ ਆਗੂ ਸ਼ਾਮਲ ਹੋਣਗੇ।
ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਟਸਟਰ ਐਬੇ ਵਿੱਚ ਹੋਵੇਗਾ, ਜਿਸ ਵਿੱਚ ਕਰੀਬ ਦੋ ਹਜ਼ਾਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੋਗ ਸਮਾਰੋਹ ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਇਕ ਘੰਟੇ ਬਾਅਦ ਪੂਰੇ ਦੇਸ਼ ਵਿੱਚ ਦੋ ਮਿੰਟ ਦੇ ਮੌਨ ਤੋਂ ਬਾਅਦ ਸਮਾਪਤ ਹੋਵੇਗਾ। ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ, ‘‘ਰਾਸ਼ਟਰਪਤੀ ਦਰੋਪਦੀ ਮੁਰਮੂ, ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਦਾਰ ਵਿੱਚ ਸ਼ਾਮਲ ਹੋਣ ਲਈ ਲੰਡਨ ਪਹੁੰਚ ਗਏ ਹਨ।