ਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾ.ਦ.ਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
ਪੱਛਮੀ ਬੰਗਾਲ ‘ਚ NJP ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸਿਲੀਗੁੜੀ ਪਾਰ ਕਰਨ ਤੋਂ ਬਾਅਦ ਰੰਗਪਨੀਰ ਸਟੇਸ਼ਨ ਦੇ ਕੋਲ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਟ੍ਰੈਕ ‘ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈਸ ਰੇਲ ਗੱਡੀ ਨੂੰ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਮਾਲ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਹਾਦਸੇ ‘ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ | 25 ਤੋਂ ਵੱਧ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਸਦੇ ਚੱਲਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਹੋਇਆ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ ਲਿਖਿਆ, “ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਦੇ ਪ੍ਰਤੀ ਸੰਵੇਦਨਾ ਕਰਦਾ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਠੀਕ ਹੋ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਹੈ। ਰੇਲ ਮੰਤਰੀ ਅਸ਼ਵਨੀ ਨੇ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ ਹੈ।” ਵੈਸ਼ਨਵ ਵੀ ਮਦਦ ਲਈ ਮੌਕੇ ‘ਤੇ ਪਹੁੰਚ ਰਹੇ ਹਨ। ਦੂਜੇ ਪਾਸੇ ਇਸ ਹਾਦਸੇ ਨੂੰ ਲੈ ਕੇ ਪੀਐਮ ਦੇ ਐਕਸ ਪੋਸਟ ਤੋਂ ਬਾਅਦ ਪੀਐਮਓ ਵੱਲੋਂ ਵੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਇਸ ਰੇਲ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਇਹ ਮਸ਼ਹੂਰ ਅਦਾਕਾਰਾ ਕਰਵਾਉਣ ਜਾ ਰਹੀ ਹੈ ਵਿਆਹ!
ਦ੍ਰੋਪਦੀ ਮੁਰਮੂ ਨੇ ਕੀਤਾ ਟਵੀਟ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਇਸ ਹਾਦਸੇ ‘ਤੇ ਟਵੀਟ ਕੀਤਾ ਅਤੇ ਕਿਹਾ, ਪੱਛਮੀ ਬੰਗਾਲ ਦੇ ਦਾਰਜੀਲਿੰਗ ‘ਚ ਰੇਲ ਹਾਦਸੇ ਕਾਰਨ ਲੋਕਾਂ ਦੀ ਮੌਤ ਦੀ ਖਬਰ ਬਹੁਤ ਦੁਖਦ ਹੈ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਫਲਤਾ ਲਈ ਪ੍ਰਾਰਥਨਾ ਕਰਦੀ ਹਾਂ।