ਦਿੱਲੀ ਸਰਕਾਰ ਨੇ 9 ਨਵੰਬਰ ਤੋਂ ਦਿੱਲੀ ਦੇ ਪ੍ਰਾਇਮਰੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸ਼ਹਿਰ ਦੀ ਹਵਾ ਗੁਣਵੱਤਾ ’ਚ ਸੁਧਾਰ ਨੂੰ ਧਿਆਨ ’ਚ ਰੱਖਦੇ ਹੋਏ ਆਪਣੇ 50 ਫੀਸਦ ਸਟਾਫ਼ ਨੂੰ ਘਰੋਂ ਕੰਮ ਕਰਨ ਦੇ ਦਿੱਤੇ ਹੁਕਮ ਵੀ ਵਾਪਸ ਲੈ ਲਏ ਹਨ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਾਲਾਤ ’ਚ ਵੱਡਾ ਸੁਧਾਰ ਆਇਆ ਹੈ ਤੇ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵੀ ਘਟੀਆਂ ਹਨ।
ਇਹ ਵੀ ਪੜ੍ਹੋ: ਦੇਸ਼ ‘ਚ ਜਾਰੀ ਰਹੇਗਾ EWS ਕੋਟਾ, SC ਨੇ 10 ਫੀਸਦੀ ਰਾਖਵਾਂਕਰਨ ਨੂੰ ਠਹਿਰਾਇਆ ਜਾਇਜ਼
ਉਨ੍ਹਾਂ ਨੇ ਕਿਹਾ, ‘‘ਪ੍ਰਾਇਮਰੀ ਸਕੂਲ 9 ਨਵੰਬਰ ਤੋਂ ਮੁੜ ਖੁੱਲ੍ਹਣਗੇ ਤੇ 50 ਫੀਸਦ ਸਰਕਾਰੀ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਦਿੱਤੇ ਹੁਕਮ ਵਾਪਸ ਲਏ ਜਾਂਦੇ ਹਨ।’’ ਪਿਛਲੇ ਦੋ ਦਿਨਾਂ ਵਿੱਚ ਦਿੱਲੀ-ਐੱਨਸੀਆਰ ’ਚ ਹਵਾ ਪ੍ਰਦੂਸ਼ਣ ’ਚ ਸੁਧਾਰ ਕਰਕੇ ਐਤਵਾਰ ਨੂੰ ਕੇਂਦਰ ਦੇ ਹਵਾ ਗੁਣਵੱਤਾ ਪੈਨਲ ਨੇ ਅਥਾਰਿਟੀਜ਼ ਨੂੰ ਕੀਤੀਆਂ ਹਦਾਇਤਾਂ ਵਿੱਚ ਗੈਰ-ਬੀਐੱਸ 6 ਡੀਜ਼ਲ ਹਲਕੇ ਮੋਟਰ ਵਾਹਨਾਂ ਦੀ ਆਵਾਜਾਈ ਤੇ ਟਰੱਕਾਂ ਦੇ ਦਾਖ਼ਲੇ ’ਤੇ ਲਾਈ ਰੋਕ ਹਟਾਉਣ ਲਈ ਕਿਹਾ ਸੀ।









