ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਉਣਗੇ ਪੰਜਾਬ : ਸੁਖਬੀਰ ਬਾਦਲ

0
27
Sukhbir Badal

ਚੰਡੀਗੜ੍ਹ, 24 ਨਵੰਬਰ 2026 : ਸ਼ੋ੍ਮਣੀ ਅਕਾਲੀ ਦਲ (ਬਾਦਲ) (Shiromani Akali Dal (Badal)) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਆਉਣਗੇ ।

ਕਦੋਂ ਆਉਣਗੇ ਪ੍ਰਧਾਨ ਮੰਤਰੀ ਪੰਜਾਬ

ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਜੋ ਕਿ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦੱਸਣ ਅਨੁਸਾਰ ਪੰਜਾਬ ਆਉਣਗੇ ਦੇ ਚਲਦਿਆਂ 8 ਦਸੰਬਰ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਆਉਣਗੇ ।

ਕੀ ਆਖਿਆ ਸੁਖਬੀਰ ਸਿੰਘ ਬਾਦਲ ਨੇ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅਕਾਲੀ-ਭਾਜਪਾ ਗੱਠਜੋੜ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੋਈ ਮਹਿਜ਼ ਸਿਆਸੀ ਸਮਝੌਤਾ ਨਹੀਂ ਹੈ, ਸਗੋਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾਂ ਕਹਿੰਦੇ ਸਨ ਕਿ ਅਕਾਲੀ-ਭਾਜਪਾ ਗੱਠਜੋੜ ਨਹੁੰ-ਮਾਸ ਦਾ ਰਿਸ਼ਤਾ ਹੈ, ਜਿਸ ਦੀ ਨੀਂਹ ਵੱਡੇ ਬਾਦਲ ਸਾਹਿਬ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਰੱਖੀ ਸੀ ।

ਅਕਾਲੀ ਦਲ ਨਵੀਂ ਨਹੀਂ ਬਲਕਿ 106 ਸਾਲ ਪੁਰਾਣੀ ਖੇਤਰ ਪਾਰਟੀ ਹੈ : ਬਾਦਲ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਨਵੀਂ ਪਾਰਟੀ ਨਹੀਂ, ਸਗੋਂ ਦੇਸ਼ ਦੇ ਇਤਿਹਾਸ ਦੀ ਸਭ ਤੋਂ ਪੁਰਾਣੀ 106 ਸਾਲ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ । ਉਨ੍ਹਾਂ ਦੇਸ਼ ਦੀਆਂ ਜੰਗਾਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਜੰਗਾਂ ਦੌਰਾਨ ਮਿਲੇ ਤਗ਼ਮਿਆਂ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਦਾ ਹੈ ਅਤੇ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚੋਂ 50 ਫ਼ੀਸਦੀ ਪੰਜਾਬ ਦੇ ਸਪੂਤ ਸਨ ।

ਕੀ ਦੱਸਿਆ ਸੁਖਬੀਰ ਬਾਦਲ ਨੇ

ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਵਿਸਥਾਰਪੂਰਵਕ ਗੱਲਬਾਤ ਹੋਈ ਹੈ । ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦਾ ਮੁੱਖ ਮਿਸ਼ਨ ਪੰਜਾਬ ਵਿੱਚੋਂ ਨਸਿ਼਼ਆਂ ਦਾ ਖ਼ਾਤਮਾ ਕਰਨਾ ਅਤੇ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ, ਜਿਸ ਲਈ ਠੋਸ ਕਦਮ ਚੁੱਕੇ ਜਾਣਗੇ ।

LEAVE A REPLY

Please enter your comment!
Please enter your name here