ਪ੍ਰਿੰਸ ਚਾਰਲਸ ਹੋਣਗੇ ਬ੍ਰਿਟੇਨ ਦੇ ਨਵੇਂ ਰਾਜਾ

0
565

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ- II  ਦੇ ਦਿਹਾਂਤ ਤੋਂ ਬਾਅਦ ਪ੍ਰਿੰਸ ਚਾਰਲਸ ਨੂੰ ਉਨ੍ਹਾਂ ਦਾ ਉੱਤਰਾਧਿਕਾਰੀ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸ ਚਾਰਲਸ ਬ੍ਰਿਟੇਨ ਦੇ ਨਵੇਂ ਰਾਜਾ ਹੋਣਗੇ। ਚਾਰਲਸ ਐਲਿਜ਼ਾਬੇਥ II ਦੇ ਸਭ ਤੋਂ ਵੱਡੇ ਪੁੱਤਰ ਹਨ। ਇਸ ਤੋਂ ਪਹਿਲਾਂ ਐਲਿਜ਼ਾਬੇਥ II ਦਾ ਵੀਰਵਾਰ ਨੂੰ ਲੰਮੀ ਬੀਮਾਰੀ ਮਗਰੋਂ 96 ਸਾਲ ਦੀ ਉਮਰ ’ਚ ਸਕਾਟਲੈਂਡ ’ਚ ਦਿਹਾਂਤ  ਹੋ ਗਿਆ ਸੀ। ਉਹ ਲੰਮੇ ਸਮੇਂ ਤੋਂ ਬੀਮਾਰ ਸਨ।

ਮਹਾਰਾਣੀ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਪ੍ਰਿੰਸ ਚਾਰਲਸ ਬਰਤਾਨੀਆ ਦੀ ਗੱਦੀ ’ਤੇ ਬੈਠੇਗਾ। ਉਨ੍ਹਾਂ ਦੇ ਰਾਜ ਵਿੱਚ ਵਿੰਸਟਨ ਚਰਚਿਲ (1952) ਤੋਂ ਲੈ ਕੇ ਲਿਜ਼ ਟਰੱਸ (2022) ਤਕ 15 ਪ੍ਰਧਾਨ ਮੰਤਰੀ ਰਹੇ। ਲਿਜ਼ ਟਰੱਸ ਤੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਲੰਘੇ ਦਿਨ ਹੀ ਉਨ੍ਹਾਂ ਨਾਲ ਕੈਸਲ ਵਿੱਚ ਮੁਲਾਕਾਤ ਕੀਤੀ ਸੀ। ਮਹਾਰਾਣੀ ਨੇ 70 ਸਾਲ ਤੋਂ ਵਧ ਸਮਾਂ ਬਰਤਾਨੀਆ ’ਤੇ ਰਾਜ ਕੀਤਾ। ਉਹ ਸਭ ਤੋਂ ਵੱਡੀ ਉਮਰ ਤੇ ਸਭ ਤੋਂ ਲੰਮਾ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਸਨ। ਉਨ੍ਹਾਂ ਆਪਣੇ ਪਿਤਾ ਕਿੰਗ ਜਾਰਜ ਚੌਥੇ ਦੇ ਦੇਹਾਂਤ ਮਗਰੋਂ 5 ਫਰਵਰੀ 1952 ਨੂੰ ਬਰਤਾਨੀਆ ਦਾ ਤਖ਼ਤ ਸੰਭਾਲਿਆ ਸੀ।

ਇਹ ਵੀ ਪੜ੍ਹੋ: ਕੈਨੇਡਾ ਦੇ PM ਜਸਟਿਨ ਟਰੂਡੋ ਨੇ ਮਹਾਰਾਣੀ ਐਲਿਜ਼ਾਬੈਥ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਪਿਛਲੇ ਸਾਲ ਉਨ੍ਹਾਂ ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਆਲਮੀ ਜਗਤ ਦੀਆਂ ਹੋਰਨਾਂ ਸਿਆਸੀ ਸ਼ਖ਼ਸੀਅਤਾਂ ਨੇ ਮਹਾਰਾਣੀ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਬੀਬੀਸੀ ਮੁਤਾਬਕ ਐਲਿਜ਼ਾਬੈੱਥ ਦੋਇਮ ਦੇ ਦੇਹਾਂਤ ਮਗਰੋਂ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਸ਼ਹਿਜ਼ਾਦਾ ਚਾਰਲਸ ਬਰਤਾਨੀਆ ਦੇ ਨਵੇਂ ਮਹਾਰਾਜ ਤੇ ਰਾਸ਼ਟਰਮੰਡਲ ਮੁਲਕਾਂ ਦੇ ਨਵੇਂ ਮੁਖੀ ਵਜੋਂ ਮਹਾਰਾਣੀ ਦੇ ਅੰਤਿਮ ਸੰਸਕਾਰ ਤੇ ਸ਼ਰਧਾਂਜਲੀ ਪ੍ਰੋਗਰਾਮ ਦੀ ਅਗਵਾਈ ਕਰਨਗੇ।

LEAVE A REPLY

Please enter your comment!
Please enter your name here