ਪ੍ਰਿੰਸੀਪਲ ਵੱਲੋਂ ਬੱਚੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਿੰਸੀਪਲ ਨੇ ਮੰਗੀ ਮੁਆਫੀ
ਹੁਸ਼ਿਆਰਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਇੱਕ ਸਿੱਖ ਵਿਦਿਆਰਥੀ ਨੂੰ ਮਹਿਲਾ ਅਧਿਆਪਕ ਵੱਲੋਂ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਮਾਮਲੇ ਵਿੱਚ ਉਕਤ ਮਹਿਲਾ ਅਧਿਆਪਕਾ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ ਮੁਆਫੀ ਮੰਗ ਲਈ ਹੈ। ਹੁਸ਼ਿਆਰਪੁਰ ਦੇ ਪਿੰਡ ਬੱਦੋ ‘ਚ ਮਹਿਲਾ ਟੀਚਰ ਵੱਲੋਂ ਛੋਟੇ ਬੱਚੇ ਦੀ ਕੁੱਟਮਾਰ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।
ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ || Latest News
ਜਦੋਂ ਇਹ ਮਾਮਲਾ ਪੰਜਾਬ ਦੇ ਸਿੱਖਿਆ ਵਿਭਾਗ ਕੋਲ ਪਹੁੰਚਿਆ ਤਾਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਬੱਚੇ ਦੇ ਮਾਤਾ-ਪਿਤਾ ਅਤੇ ਪੰਚਾਇਤ ਵਿਚਾਲੇ ਮਾਮਲੇ ਦਾ ਸਮਝੌਤਾ ਹੋ ਗਿਆ ਹੈ। ਮਹਿਲਾ ਅਧਿਆਪਕ ਨੇ ਪੰਚਾਇਤ ‘ਚ ਬੱਚੇ ਦੇ ਮਾਪਿਆਂ ਤੋਂ ਮੁਆਫੀ ਮੰਗੀ ਹੈ।
ਪੰਚਾਇਤ ਦੀ ਹਾਜ਼ਰੀ ‘ਚ ਹੋਇਆ ਸਮਝੌਤਾ
ਮਾਫੀਨਾਮੇ ‘ਚ ਮਹਿਲਾ ਟੀਚਰ ਨੇ ਲਿਖਿਆ- ਮੈਂ ਪੜ੍ਹਾਉਂਦੇ ਸਮੇਂ ਅਮਨਦੀਪ ਸਿੰਘ ਨਾਂ ਦੇ ਵਿਦਿਆਰਥੀ ਨੂੰ ਗਲਤ ਤਰੀਕੇ ਨਾਲ ਕੁੱਟਿਆ ਸੀ। ਮੈਂ ਇਸ ਲਈ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਕਰਾਂਗੀ। ਇਹ ਸਮਝੌਤਾ ਵਿਦਿਆਰਥੀ, ਉਸ ਦੇ ਦਾਦਾ ਸੰਤੋਖ ਸਿੰਘ ਅਤੇ ਬੱਦੋਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਹੋਇਆ।