ਪਟਿਆਲਾ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ‘ਚ ਹੈ। ਜਾਣਕਾਰੀ ਅਨੁਸਾਰ ਜੇਲ੍ਹ ਦਾ ਇੱਕ ਕੈਦੀ ਸਵੇਰੇ ਰਾਜਿੰਦਰਾ ਹਸਪਤਾਲ ਚੋਂ ਫਰਾਰ ਹੋ ਗਿਆ ਹੈ। ਦੱਸ ਦਈਏ ਕਿ ਹਵਾਲਾਤੀ ਦੀ ਅਮਰੀਕ ਸਿੰਘ ਵਜੋਂ ਪਹਿਚਾਣ ਹੋਈ ਹੈ, ਜਿਸ ਖ਼ਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਸੀ। ਜੇਲ੍ਹ ਵਿਚ ਅਮਰੀਕ ਦੀ ਹੋਰ ਕੈਦੀਆਂ ਨਾਲ ਲੜਾਈ ਹੋਈ ਸੀ, ਇਸ ਦੌਰਾਨ ਅਮਰੀਕ ਸਿੰਘ ਜਖ਼ਮੀ ਹੋ ਗਿਆ ਸੀ।
ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ ‘ਆਪ’ ‘ਤੇ ਕੱਸਿਆ ਤੰਜ, ਕਿਹਾ- ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ…
ਇਸ ਲਈ ਅਮਰੀਕ ਨੂੰ ਸ਼ਨੀਵਾਰ ਸਵੇਰੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਸੀ। ਇਸ ਦੌਰਾਨ ਐਕਸਰੇ ਕਰਾਉਣ ਸਮੇਂ ਅਮਰੀਕ ਸਿੰਘ ਸੁਰੱਖਿਆ ਮੁਲਾਜ਼ਮਾਂ ਕੋਲੋਂ ਫਰਾਰ ਹੋ ਗਿਆ ਸੀ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੈਦੀ ਨਾਲ ਡਿਊਟੀ ‘ਤੇ ਗਏ ਮੁਲਾਜ਼ਮਾਂ ਦੀ ਲਾਪਰਵਾਹੀ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੁਲਿਸ ਟੀਮਾਂ ਕੈਦੀ ਦੀ ਭਾਲ ਵਿੱਚ ਲੱਗ ਗਈਆਂ ਹਨ।