ਲੋਕ ਸਭਾ ਚੋਣਾਂ ਨਾਲ ਜੁੜੀ ਖਬਰ, ਅਮੇਠੀ ਤੋਂ ਪ੍ਰਿਯੰਕਾ ਗਾਂਧੀ ਨਹੀਂ ਲੜਨਗੇ ਚੋਣ

0
32

ਪ੍ਰਿਅੰਕਾ ਗਾਂਧੀ ਨਹੀਂ ਲੜੇਗੀ ਚੋਣ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਰਾਹੁਲ ਗਾਂਧੀ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਕਿਸ਼ੋਰੀ ਲਾਲ ਨੂੰ ਸੋਨੀਆ ਗਾਂਧੀ ਦਾ ਵਿਸ਼ਵਾਸਪਾਤਰ ਮੰਨਿਆ ਜਾਂਦਾ ਹੈ।

ਸਮ੍ਰਿਤੀ ਇਰਾਨੀ

ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ, ਜਦਕਿ ਸਮ੍ਰਿਤੀ ਇਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ।

ਨਾਮਜ਼ਦਗੀ ਦੀ ਅੱਜ ਆਖਰੀ ਤਰੀਕ

ਇਸ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਰਾਹੁਲ ਨੂੰ ਅਮੇਠੀ ਤੋਂ ਅਤੇ ਪ੍ਰਿਅੰਕਾ ਦੇ ਰਾਏਬਰੇਲੀ ਤੋਂ ਲੜਨ ਦੀ ਗੱਲ ਕੀਤੀ ਸੀ। ਹਾਲਾਂਕਿ ਪ੍ਰਿਅੰਕਾ ਨੇ ਚੋਣ ਲੜਨ ਲਈ ਹਾਮੀ ਨਹੀਂ ਭਰੀ। ਰਾਏਬਰੇਲੀ-ਅਮੇਠੀ ਸੀਟ ਲਈ ਨਾਮਜ਼ਦਗੀ ਦੀ ਅੱਜ ਆਖਰੀ ਤਰੀਕ ਹੈ। ਰਾਹੁਲ ਅੱਜ ਦੁਪਹਿਰ ਨੂੰ ਨਾਮਜ਼ਦਗੀ ਦਾਖ਼ਲ ਕਰਨ ਪਹੁੰਚਣਗੇ। ਉਨ੍ਹਾਂ ਦੇ ਨਾਲ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹੇਗੀ।

 

LEAVE A REPLY

Please enter your comment!
Please enter your name here