ਪੀਆਰਟੀਸੀ ਤੇ ਪਨਬਸ ਵਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ ਹੈ। ਜੇਕਰ ਤੁਸੀਂ ਅੱਜ ਕਿਤੇ ਬੱਸ ਰਾਹੀਂ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਹੈ ਤੁਹਾਡੇ ਲਈ ਖਾਸ ਹੈ, ਜਿਵੇ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਜਾਰੀ ਹੈ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।
ਦੱਸ ਦਈਏ ਕਿ ਇਸਦਾ ਪਨਬਸ, ਪੀਆਰਟੀਸੀ ਠੇਕਾ ਮੁਲਾਜ਼ਮਾਂ ਦੇ ਵਲੋਂ ਪੂਰਨ ਤੌਰ ‘ਤੇ ਸਮਰਥਨ ਕੀਤਾ ਗਿਆ ਹੈ ਤੇ ਓਹਨਾ ਨੇ ਇਹ ਫੈਸਲਾ ਲਿਆ ਹੈ ਕਿ ਅੱਜ ਯਾਨੀ 16 ਫਰਵਰੀ ਨੂੰ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਯੂਨੀਅਨ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹੜਤਾਲ ਪੂਰੇ ਦਿਨ ਲਈ ਜਾਰੀ ਰਹੇਗੀ।
ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਕਾਰਨ ਪਹਿਲਾਂ ਹੀ ਬੱਸ ਅੱਡਿਆਂ ‘ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘਟ ਗਈ ਹੈ ਜਿਸ ਕਾਰਨ ਪੰਜਾਬ ਤੋਂ ਇਲਾਵਾ ਲੰਬੀ ਦੂਰੀ ਤੇ ਜਾਣ ਵਾਲੀਆਂ ਬੱਸਾਂ ਦੇ ਰੂਟ ਬੰਦ ਹੋ ਗਏ ਹਨ। ਇਸ ਦੌਰਾਨ ਨਿੱਜੀ ਬੱਸ ਚਾਲਕ ਵੀ ਆਪਣੀਆਂ ਬੱਸਾਂ ਨੂੰ ਥੋੜੇ ਸਮੇਂ ਲਈ ਹੀ ਚਲਾ ਰਹੇ ਹਨ। ਜਾਣਕਾਰੀ ਮੁਤਾਬਿਕ ਜਦੋਂ ਤੱਕ ਕਿਸਾਨ ਆਪਣਾ ਧਰਨਾ ਵਾਪਸ ਨਹੀਂ ਲੈ ਲੈਂਦੇ ਉਸ ਸਮੇਂ ਤੱਕ ਇਹ ਸਿਲਸਿਲਾ ਜਾਰੀ ਰਹੇਗਾ।