PRTC ਤੇ ਪਨਬੱਸ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੀਟਿੰਗ, ਇਨ੍ਹਾਂ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਬੁੱਧਵਾਰ ਨੂੰ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਦੇ ਅਧਿਕਾਰੀਆਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਵਿੱਚ ਆਰਜ਼ੀ ਮੁਲਾਜ਼ਮਾਂ ਦੀ ਗਿਣਤੀ ਪੱਕੀ ਕਰਨ ਦੀ ਯੂਨੀਅਨ ਦੀ ਮੰਗ ’ਤੇ ਸਹਿਮਤੀ ਬਣੀ, ਜਿਸ ਲਈ ਸਰਕਾਰ ਵੱਲੋਂ ਨੀਤੀ ਤਿਆਰ ਕੀਤੀ ਜਾਵੇਗੀ। ਕਾਨੂੰਨੀ ਰਾਏ ਲੈਣ ਤੋਂ ਬਾਅਦ ਇਸ ਨੀਤੀ ਨੂੰ 3 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਯੂਨੀਅਨ ਨਾਲ ਸਾਂਝਾ ਕੀਤਾ ਜਾਵੇਗਾ। ਅਜਿਹੇ ਵਿੱਚ ਹੁਣ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦੌਰਾ || Punjab News
ਦੱਸ ਦੇਈਏ ਕਿ PRTC, ਪਨਬੱਸ ਅਤੇ ਰੋਡਵੇਜ਼ ਵਿੱਚ 1500 ਕੰਟਰੈਕਟ ਕਰਮਚਾਰੀ ਅਤੇ 5500 ਆਊਟਸੋਰਸ ਕਰਮਚਾਰੀ ਹਨ। ਇਨ੍ਹਾਂ ਸਾਰਿਆਂ ਲਈ ਸਰਕਾਰ ਵੱਲੋਂ ਨੀਤੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਯੂਨੀਅਨ ਨੇ ਮੁੜ ਸੜਕ ਜਾਮ ਕਰਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਦਿੱਤੀ ਸੀ।