ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬੁੱਧਵਾਰ ਨੂੰ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਹਰ ਵਾਰ ਵਾਂਗ ਇਸ ਵਾਰ ਵੀ ਕੁੜੀਆਂ ਨੇ ਹੀ ਬਾਰ੍ਹਵੀਂ ਵਿੱਚ ਟੌਪ ‘ਤੇ ਰਹਿਣ ਵਿੱਚ ਮੱਲ੍ਹਾਂ ਮਾਰੀਆਂ ਹਨ।

ਜ਼ਿਲ੍ਹਾ ਮਾਨਸਾ ਦੇ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਨੇ ਹਿਊਮੈਨਿਟੀਜ਼ ਵਿਸ਼ੇ ਵਿਈਚ 500/500 ਵਿੱਚੋਂ 100 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾਹੈ। ਬੋਰਡ ਦਾ ਓਵਰਆਲ ਨਤੀਜਾ 92.47 ਫੀਸਦੀ ਰਿਹਾ ਹੈ।

ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਗਰਡ ਦੇ ਮੁੱਖ ਦਫਤਰ ‘ਤੇ ਬੁੱਧਵਾਰ ਨੂੰ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਸਥਾਨ ‘ਤੇ ਦਸਮੇਸ਼ ਕਾਨਵੈਂਟ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਦੀ ਸੁਜਾਨ ਕੌਰ ਪਹਿਲੇ ਸਥਾਨ ‘ਤੇ ਰਹੀ, ਜਦਕਿ MSD ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸਾਇੰਸ ਵਿਸ਼ੇ ਵਿੱਚ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 500 ਵਿੱਚੋਂ 498 ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ, ਜਿਸ ਦਾ ਰਿਜ਼ਲਟ 99.60 ਫੀਸਦੀ ਰਿਹਾ ਹੈ।

ਇਸੇ ਤਰ੍ਹਾਂ ਬੀ.ਐੱਮ.ਸੀ. ਸੀਨੀਅਰ ਸੈਕੰਡਰੀ ਸਕੂਲ HM 150 ਜਮਾਲਪੁਰ ਕਾਲੋਨੀ ਫੋਕਲ ਪੁਆਇੰਟ ਲੁਧਿਆਣਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ 500/497 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਸ ਦਾ ਰਿਜ਼ਲਟ 99.40 ਫੀਸਦੀ ਰਿਹਾ ਹੈ।

12ਵੀਂ ਵਿੱਚ ਕੁੱਲ 296709 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 274378 ਵਿਦਿਆਰਥੀ ਪਾਸ ਹੋਏ ਹਨ। ਦਾ ਸਮੁੱਚਾ ਨਤੀਜਾ 92.47 ਫੀਸਦੀ ਰਿਹਾ ਹੈ। 134816 ਲੜਕੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 128266 ਕੁੜੀਆਂ ਨੇ ਪ੍ਰੀਖਿਆ ਪਾਸ ਕੀਤੀ। ਜਦੋਂ ਕਿ 161889 ਮੁੰਡੇ ਪ੍ਰੀਖਿਆ ਵਿੱਚ ਬੈਠੇ ਸਨ। ਇਨ੍ਹਾਂ ਵਿੱਚੋਂ 146108 ਮੁੰਡੇ ਪਾਸ ਹੋਏ ਹਨ। 125 ਵਿਦਿਆਰਥੀਆਂ ਦਾ ਨਤੀਜਾ ਕਿਸੇ ਕਾਰਨ ਰੋਕ ਦਿੱਤਾ ਗਿਆ ਹੈ। 18569 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਮਿਲੇ ਹਨ। 3637 ਵਿਦਿਆਰਥੀ ਪਾਸ ਨਹੀਂ ਹੋ ਸਕੇ। ਵਿਦਿਆਰਥੀ ਵੀਰਵਾਰ ਸਵੇਰ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।