ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਇਸ ਸਬੰਧੀ ਪ੍ਰੀਖਿਆਵਾਂ ਕੰਟਰੋਲਰ ਜੇ.ਆਰ ਮਹਿਰੋਕ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ 5 ਜੁਲਾਈ 2022 ਦਿਨ ਮੰਗਲਵਾਰ ਨੂੰ 12:15 ਵਜੇ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆਂ ਜਾਵੇਗਾ। ਬੋਰਡ ਵੱਲੋਂ ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਵਿਦਿਆਰਥੀ ਇਸ ਨੂੰ ਆਫੀਸ਼ੀਅਲ ਵੈੱਬਸਾਈਟ www.pseb.ac.in ‘ਤੇ ਦੇਖ ਸਕਣਗੇ।
PSEB 10ਵੀਂ ਦਾ ਨਤੀਜਾ ਇੰਝ ਕਰੋ ਚੈੱਕ-
ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਪਵੇਗਾ।
ਇੱਥੇ ਹੋਮ ਪੇਜ ‘ਤੇ ਦਿਖਾਈ ਦੇਣ ਵਾਲੀ Result ਟੈਬ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਇੱਕ ਨਵਾਂ ਪੇਜ ਖੁੱਲੇਗਾ।
ਇੱਥੇ Result Window ਵਿੱਚ ਆਪਣਾ ਰੋਲ ਨੰਬਰ ਜਾਂ ਨਾਮ ਭਰੋ।
ਹੁਣ ਤੁਹਾਡਾ ਪੰਜਾਬ ਬੋਰਡ 10ਵੀਂ ਦਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਤੁਸੀਂ ਪੰਜਾਬ ਬੋਰਡ 10ਵੀਂ ਦੇ ਨਤੀਜੇ ਨੂੰ ਡਾਊਨਲੋਡ ਕਰ ਸਕਦੇ ਹੋ।
ਪੰਜਾਬ ਬੋਰਡ ਵੱਲੋਂ 28 ਜੂਨ 2022 ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਸੀ। 12ਵੀਂ ਦੀ ਪ੍ਰੀਖਿਆ ਵਿੱਚ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਸਾਲ 3 ਲੜਕੀਆਂ ਨੇ 12ਵੀਂ ਦੀ ਪ੍ਰੀਖਿਆ ‘ਚ ਟਾਪ ਕੀਤਾ ਹੈ। ਜਿਸ ਵਿੱਚ ਅਰਸ਼ਦੀਪ ਕੌਰ, ਅਰਸ਼ਪ੍ਰੀਤ ਕੌਰ, ਕੁਲਵਿੰਦਰ ਕੌਰ ਹਨ।