PSEB ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ || Punjab News

0
60
PSEB announces results dates for 10th and 12th class examinations

PSEB ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਬੋਰਡ ਨੇ ਇਸ ਸਬੰਧੀ ਸੂਚਨਾ ਸਕੂਲਾਂ ਨੂੰ ਭੇਜ ਦਿੱਤੀ ਹੈ।

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਸੇਵਾਵਾਂ ਵਿੱਚ ਮਾਲ ਵਿਭਾਗ ਨੇ ਚੁੱਕੇ ਅਹਿਮ ਕਦਮ: ਹਰਦੀਪ ਸਿੰਘ ਮੁੰਡੀਆਂ || Punjab News

ਨਾਲ ਹੀ, ਸਕੂਲ ਦੇ ਪ੍ਰਿੰਸੀਪਲ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਡੇਟਸ਼ੀਟ ਨੋਟ ਕਰਨ ਲਈ ਕਿਹਾ ਗਿਆ ਹੈ। ਡੇਟਸ਼ੀਟ ਨਾਲ ਸਬੰਧਤ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨਾਲ ਈਮੇਲ srsecconduct.pseb@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪ੍ਰੀਖਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ

10ਵੀਂ ਅਤੇ 12ਵੀਂ ਜਮਾਤ ਲਈ PSEB ਦੀ ਪ੍ਰੀਖਿਆ ਵਿੱਚ ਪੰਜਾਬ ਭਰ ਦੇ ਲਗਭਗ ਸੱਤ ਲੱਖ ਵਿਦਿਆਰਥੀ ਬੈਠਣਗੇ। ਪ੍ਰੀਖਿਆ ਲਈ ਪ੍ਰਸ਼ਨ ਪੱਤਰ ਬੈਂਕਾਂ ਰਾਹੀਂ ਸਕੂਲਾਂ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਪ੍ਰੀਖਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਇਸ ਦਾ ਸਾਰਾ ਕੰਮ ਬੋਰਡ CBSE ਅਤੇ ਅੰਤਰਰਾਸ਼ਟਰੀ ਬੋਰਡਾਂ ਦੀ ਤਰਜ਼ ‘ਤੇ ਕਰਦਾ ਹੈ। ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here