PSEB ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਨਹੀਂ ਹੋ ਸਕੇਗੀ ਪ੍ਰੀਖਿਆਵਾਂ ਦੀ ਰੀਵੈਲੂਏਸ਼ਨ

0
48

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ।

ਬੋਰਡ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਬੋਰਡ ਦਾ ਮੰਨਣਾ ਹੈ ਕਿ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਕਰਦਾ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ ਪੈਂਦੇ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ। ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।

LEAVE A REPLY

Please enter your comment!
Please enter your name here