PSPCL ਦੀ ਵੱਡੀ ਕਾਰਵਾਈ, ਲੇਖਾ ਅਧਿਕਾਰੀ (AO) ਨੂੰ ਕੀਤਾ ਮੁਅੱਤਲ || Punjab News

0
105

PSPCL ਦੀ ਵੱਡੀ ਕਾਰਵਾਈ, ਲੇਖਾ ਅਧਿਕਾਰੀ (AO) ਨੂੰ ਕੀਤਾ ਮੁਅੱਤਲ

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਉਪ ਮੰਡਲ ਅਧਿਕਾਰੀ ਨੂੰ ਕਰ ਰਿਹਾ ਸੀ ਬਲੈਕਮੇਲ

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਕਰਮਚਾਰੀ ਅਮਿਤ ਸੇਤੀਆ, ਜੋ ਕਿ ਲੇਖਾ ਅਧਿਕਾਰੀ ਫ਼ੀਲਡ, ਪੀ.ਐਸ.ਪੀ.ਸੀ.ਐਲ., ਫ਼ਰੀਦਕੋਟ ਵਜੋਂ ਤਾਇਨਾਤ ਸੀ, ਪੀ.ਐਸ.ਪੀ.ਸੀ.ਐਲ. ਦੇ ਏ.ਈ./ਉਪ ਮੰਡਲ ਅਧਿਕਾਰੀ ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਤੋਂ ਰਿਸ਼ਵਤ ਮੰਗ ਰਿਹਾ ਸੀ।

ਪਠਾਨਕੋਟ ‘ਚ ਫਿਰ ਨਜ਼ਰ ਆਏ ਤਿੰਨ ਸ਼ੱਕੀ ਵਿਅਕਤੀ || Punjab News

ਮੰਤਰੀ ਨੇ ਅੱਗੇ ਕਿਹਾ ਕਿ ਉਪ ਮੰਡਲ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਇਸ ਦੇ ਨਾਲ ਭੇਜੀ ਗਈ ਵੀਡੀਓ ਕਲਿੱਪ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਕਥਿਤ ਦੋਸ਼ੀ ਕਰਮਚਾਰੀ ਅਮਿਤ ਸੇਤੀਆ ਉਕਤ ਐਸ.ਡੀ.ਓ. ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੇਸ ਤੋਂ ਉਸ ਨੂੰ ਬਾਹਰ ਰੱਖਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਕਰਨ ਉਪਰੰਤ ਉਕਤ ਬੇਨਿਯਮੀਆਂ ਲਈ ਸਬੰਧਤ ਲੇਖਾ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਮੁਕੰਮਲ ਜਾਂਚ ਕਰਨ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ, ਭਾਵੇਂ ਉਹ ਕਿਸੇ ਵੀ ਉੱਚ ਅਹੁਦੇ ‘ਤੇ ਤਾਇਨਾਤ ਹੋਵੇ, ਨੂੰ ਕਿਸੇ ਵੀ ਭ੍ਰਿਸ਼ਟ ਅਮਲ ਵਿੱਚ ਸ਼ਾਮਲ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here