ਪੰਜਾਬ-ਹਰਿਆਣਾ ਹਾਈਕੋਰਟ ‘ਚ ਕੰਗਨਾ ਦੀ ਫਿਲਮ “ਐਮਰਜੈਂਸੀ” ਖਿਲਾਫ਼ ਪਟੀਸ਼ਨ ‘ਤੇ ਹੋਈ ਸੁਣਵਾਈ
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ।
ਫਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ
ਐਡਵੋਕੇਟ ਇਮਾਨ ਸਿੰਘ ਖਾਰਾ ਦੀ ਤਰਫੋਂ ਫਿਲਮ ਐਮਰਜੈਂਸੀ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਈ। ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜਵਾਬ ਮੁਤਾਬਕ ਫਿਲਮ ਖਿਲਾਫ ਕਈ ਸ਼ਿਕਾਇਤਾਂ ਹਨ। ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ‘ਚ ਤਇਨਾਤ ਮੁਲਾਜ਼ਮ ਆਪਸ ‘ਚ ਭਿੜੇ, ਪਾ./ੜ ਦਿੱਤਾ ਸਿਰ || Punjab Update