ਪੰਜਾਬ ‘ਚ ਕੱਲ੍ਹ ਤੋਂ ਸਾਰੇ ਸਕੂਲਾਂ ‘ਚ ਛੁੱਟੀਆ ਦਾ ਹੋਇਆ ਐਲਾਨ

ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਅੱਜ ਸਕੂਲ ਸਵੇਰੇ 7 ਵਜੇ ਖੁੱਲ੍ਹੇ ਸਨ ਤੇ 12 ਵਜੇ ਸਾਰੇ ਸਕੂਲ਼ਾਂ ‘ਚ ਛੁੱਟੀ ਹੋ ਗਈ। ਪਰ ਹੁਣ ਨਵੇਂ ਹੁਕਮ ਆਏ ਹਨ। ਇਸ ਲਈ ਹੁਣ ਕੱਲ੍ਹ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕ ਹੀ ਦਿਨ ਵਿੱਚ 7 ​​ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਹੈਰਾਨੀਜਨਕ ਸੀ। ਪਠਾਨਕੋਟ ਦਾ ਤਾਪਮਾਨ 45.5 ਡਿਗਰੀ, ਪਟਿਆਲਾ ਦਾ 45, ਲੁਧਿਆਣਾ ਦਾ 44.2 ਡਿਗਰੀ ਦਰਜ ਕੀਤਾ ਗਿਆ।

 

LEAVE A REPLY

Please enter your comment!
Please enter your name here