ਪੰਜਾਬ ਮੰਤਰੀ ਮੰਡਲ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ `ਚ ਸੋਧ ਨੂੰ ਹਰੀ ਝੰਡੀ

0
32
Mann

ਚੰਡੀਗੜ੍ਹ, 2 ਜੂਨ 2026 : ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਆਯੋਜਿਤ ਮੀਟਿੰਗ ਵਿਚ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਚੋਣ ਵਿਭਾਗ ਸੇਵਾ ਨਿਯਮਾਂ ਵਿਚ ਸੋਧ ਨੂੰ ਹਰੀ ਝੰਡੀ ਦਿੱਤੀ ਗਈ ।

ਕੀ ਹੋਵੇਗਾ ਚੋਣ ਨਿਯਮਾਂ ਵਿਚ ਸੋਧ ਨੂੰ ਮਨਜ਼ੂਰੀ ਦੇਣ ਨਾਲ

ਪੰਜਾਬ ਮੰਤਰੀ ਮੰਡਲ (Punjab Cabinet) ਨੇ ਚੋਣ ਵਿਭਾਗ ਦੇ ਸੇਵਾ ਨਿਯਮਾਂ ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ । ਇਸ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ. ਆਈ. ਆਰ.) (S. I. R.) ਨੂੰ ਸੁਚਾਰੂ ਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ‘ਚ ਤੋ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ ਯਕੀਨੀ ਬਣਾਉਣ ਲਈ ਖ਼ਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ ।

ਜਲ ਸਰੋਤ ਵਿਭਾਗ ਦੀ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਦਿੱਤੀ ਪ੍ਰਵਾਨਗੀ

ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ‘ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ।

ਇਹ ਸੋਧ ਵਿਭਾਗ ‘ਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ । ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਤੇ ਇਸ ਵੇਲੇ ਸੇਵਾ ਨਿਭਾਅ ਰਹੇ ਚੋਣ ਕਾਨੂੰਨਗੋਆਂ ‘ਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ । ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ‘ਚ ਤਰੱਕੀ ਦਿੱਤੀ ਜਾ ਸਕੇ ।

LEAVE A REPLY

Please enter your comment!
Please enter your name here