‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ : ਚੀਮਾ

0
35
Ryat Bahra

ਮੋਹਾਲੀ, 20 ਨਵੰਬਰ, 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਚੀਮਾ ਨੇ ਆਖਿਆ ਹੈ ਕਿ ਪੰਜਾਬ ਦਾ ਕਰੋੜਪਤੀ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ ਵਿਚ ਸਹਾਈ ਸਿੱਧ ਹੋਵੇਗਾ ।

ਪੰਜਾਬ ਦਾ ਕਰੋੜਪਤੀ ਨੌਜਵਾਨਾਂ ਨੂੰ ਦੇਵੇੇਗਾ ਇਨਾਮ ਜਿੱਤਣ ਦਾ ਮੌਕਾ : ਕੈਬਨਿਟ ਮੰਤਰੀ

ਪੰਜਾਬ ਦੇ ਜਿਲਾ ਮੋਹਾਲੀ ਦੇ ਖਰੜ ਵਿਖੇ ਰਿਆਤ ਬਾਹਰਾ ਯੂਨੀਵਰਸਿਟੀ (Rayat Bahra University) ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲ ਕਦਮੀ ਸੂਬਾ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ । ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਨੌਜਵਾਨਾਂ ਨੂੰ ਆਪਣੇ ਗਿਆਨ ਨੂੰ ਪਰਖਣ, ਪੰਜਾਬ ਦੀ ਅਮੀਰ ਵਿਰਾਸਤ ਬਾਰੇ ਆਪਣੀ ਸਮਝ ਨੂੰ ਹੋਰ ਵਿਸ਼ਾਲ ਕਰਨ ਅਤੇ ਇੱਕ ਕਰੋੜ ਰੁਪਏ ਦੇ ਮੁੱਖ ਇਨਾਮ ਸਮੇਤ ਆਕਰਸ਼ਕ ਨਕਦ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰੇਗਾ ।

ਕੀ ਆਖਿਆ ਚੀਮਾ ਪਹਿਲ ਕਦਮੀ ਦੇ ਅਕਾਦਮਿਕ ਮਹੱਤਵ ਬਾਰੇ

ਮਾਨ ਸਰਕਾਰ ਵਲੋਂ ਕੀਤੀ ਗਈ ਉਕਤ ਪਹਿਲ ਕਦਮੀ ਦੇ ਅਕਾਦਮਿਕ ਮਹੱਤਵ ਬਾਰੇ ਗੱਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਸਮਕਾਲੀ ਮਾਮਲਿਆਂ, ਯੋਗਤਾ ਅਤੇ ਸ਼ਾਸਨ ਪ੍ਰਬੰਧ ਨਾਲ ਸਬੰਧਤ ਵਿਸ਼ਾਲ ਪ੍ਰਸ਼ਨ ਭੰਡਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਧਾਉਣ ਵਿੱਚ ਮਦਦਗਾਰ ਹੋਵੇਗਾ । ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ. ਸੀ. ਐੱਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ ।

 

LEAVE A REPLY

Please enter your comment!
Please enter your name here