ਕਿਸਾਨਾਂ ਦਾ ਅੰਦੋਲਨ ਜਾਰੀ, ਪੰਜਾਬ DGP ਨੇ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਸਖ਼ਤ ਹੁਕਮ ਜਾਰੀ

0
60
Punjab DGP issued strict orders in view of security

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।ਇਸ ਦੌਰਾਨ ਕਈ ਕਿਸਾਨ ਸ਼ਹੀਦ ਵੀ ਹੋ ਗਏ ਹਨ।ਦੱਸ ਦਈਏ ਕਿ ਅੱਜ ਕਿਸਾਨ ਅੰਦੋਲਨ ਦਾ 9ਵਾਂ ਦਿਨ ਹੈ। ਜਿੱਥੇ ਹੁਣ ਤੱਕ ਦੀਆਂ ਮੀਟਿੰਗਾਂ ‘ਚ ਕੋਈ ਹੱਲ ਨਹੀਂ ਨਿਕਲਿਆ, ਉੱਥੇ ਹੀ ਪੰਜਾਬ ਡੀਜੀਪੀ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਦਈਏ ਕਿ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਜਿੱਥੇ ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ।ਉੱਥੇ ਹੀ ਪੰਜਾਬ ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ।

 

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲੰਿਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here