ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸਨੂੰ ਚੁਣਿਆ || Breaking News

0
142
Punjab got a new president, know who elected

ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸਨੂੰ ਚੁਣਿਆ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਆਪਣੇ ਨਵੇਂ ਪ੍ਰਧਾਨ ਨੂੰ ਚੁਣ ਲਿਆ ਹੈ | ਜਿਸਦੇ ਚੱਲਦਿਆਂ ਆਪ ਪਾਰਟੀ ਵੱਲੋਂ ਅਮਨ ਅਰੋੜਾ ਨੂੰ ਨਵੇਂ ਪ੍ਰਧਾਨ ਵਜੋਂ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਅਮਨ ਅਰੋੜਾ ਕੈਬਨਿਟ ਮੰਤਰੀ ਹਨ |

ਬੀਤੇ ਦਿਨੀਂ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ ਨੇ ਅਹੁਦੇ ਤੋਂ ਲਾਂਭੇ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ।

ਇਹ ਵੀ ਪੜ੍ਹੋ : ਅੱਜ ਪੰਜਾਬ ਵਿਚ ਹੋ ਸਕਦੈ ‘ਆਪ’ ਦੇ ਨਵੇਂ ਪ੍ਰਧਾਨ ਦਾ ਐਲਾਨ, ਇਨ੍ਹਾਂ ਨਾਵਾਂ ਦੀ ਚਰਚਾ…

ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ- ‘‘ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।

LEAVE A REPLY

Please enter your comment!
Please enter your name here