ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰਾਂ ਦੀ ਕੀਤੀ ਨਿਯੁਕਤੀ || News of Punjab

0
102
Punjab government has appointed three new information commissioners

ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰਾਂ ਦੀ ਕੀਤੀ ਨਿਯੁਕਤੀ

ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ। ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਤਿੰਨ ਸਾਲਾਂ ਲਈ ਹੋਈ ਨਿਯੁਕਤੀ

ਮਿਲੀ ਜਾਣਕਾਰੀ ਮੁਤਾਬਕ  ਪ੍ਸ਼ਾਸਕੀ ਸੁਧਾਰ ਤੇ ਪਬਲਿਕ ਸ਼ਿਕਾਇਤਾਂ ਵਿਭਾਗ ਵੱਲੋਂ ਸੰਦੀਪ ਸਿੰਘ ਧਾਲੀਵਾਲ ਪੁੱਤਰ ਕਰਮ ਸਿੰਘ ਧਾਲੀਵਾਲ ਵਾਸੀ ਡੋਗਰ ਬਸਤੀ ਫਰੀਦਕੋਟ, ਵਰਿੰਦਰਜੀਤ ਸਿੰਘ ਵਲਿੰਗ ਵਾਸੀ ਮਕਾਨ ਨੰਬਰ 22, ਯਾਦਵਿੰਦਰਾ ਕਾਲੋਨੀ ਪਟਿਆਲਾ ਅਤੇ ਐਡਵੋਕੇਟ ਡਾ. ਭੁਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ 1009 ਸੈਕਟਰ 43 ਬੀ ਚੰਡੀਗੜ੍ਹ ਨੂੰ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।

ਇਹ ਵੀ ਪੜ੍ਹੋ : ਜੇਲ੍ਹ ਵਿਚੋਂ ਬਾਹਰ ਆਉਂਦੇ ਹੀ ਰਾਮ ਰਹੀਮ ਨੇ ਆਪਣੇ ਭਗਤਾਂ ਲਈ ਜਾਰੀ ਕੀਤਾ ਸੰਦੇਸ਼

30 ਅਗਸਤ ਤੋਂ ਪਹਿਲਾਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਿਰਦੇਸ਼

ਧਿਆਨਯੋਗ ਹੈ ਕਿ  ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਸੋਮਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀ ਅੰਡਰ ਸੈਕਟਰੀ ਦਵਿੰਦਰ ਕੌਰ ਨੇ ਸਟੇਟਸ ਰਿਪੋਰਟ ਦਾਇਰ ਕਰ ਕੇ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਅਦਾਲਤ ਨੇ ਪਟੀਸ਼ਨਰ ਨਿਖਿਲ ਥੰਮਨ ਨੂੰ ਇਹ ਖੁੱਲ੍ਹ ਦਿੱਤੀ ਕਿ ਜੇ ਸਮੇਂ ਸਿਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਹੈ ਤਾਂ ਪਟੀਸ਼ਨਕਰਤਾ ਇਸ ਮਾਮਲੇ ਨੂੰ ਲੈ ਕੇ ਮੁੜ ਅਦਾਲਤ ਤੱਕ ਪਹੁੰਚ ਕਰ ਸਕਦਾ ਹੈ। ਅਦਾਲਤ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਨੂੰ 30 ਅਗਸਤ ਤੋਂ ਪਹਿਲਾਂ ਭਰਨ ਲਈ ਵੀ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here