ਪੰਜਾਬ ਸਰਕਾਰ ਨੇ 305 ਕਰੋੜ ਤੋਂ ਵਧ ਦੀ ਵਿਤੀ ਸਹਾਇਤਾ ਕੀਤੀ ਜਾਰੀ : ਮੰਤਰੀ

0
39
Minister

ਚੰਡੀਗੜ੍ਹ, 24 ਅਗਸਤ 2026 : ਪੰਜਾਬ ਸਰਕਾਰ (Punjab Government) ਵਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਤੋਂ ਵੀ ਵਧ ਰੁਪਏ ਤੱਕ ਦੀ ਵਿੱਤੀ ਸਹਾਇਤਾ ਜਾਰੀ ਕਰ ਦਿੱਤੀ ਗਈ ਹੈ ।

ਕਿੰਨੀਆਂ ਮਹਿਲਾਵਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਇਹ ਵਿੱਤੀ ਲਾਭ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਜੋ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਦਾ ਮਹੱਤਵਪੂਰਨ ਆਧਾਰ ਬਣ ਰਹੀ ਹੈ ਦੇ ਚਲਦਿਆਂ ਇਸ ਸਕੀਮ ਤਹਿਤ ਮਈ 2026 ਤੱਕ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਹੈ ।

ਸਰਕਾਰ ਹਰ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਪਹੁੰਚਾਉਣ ਲਈ ਹੈ ਵਚਨਬੱਧ

ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਪਹੁੰਚਾਉਣ ਲਈ ਵਚਨਬੱਧ ਹੈ । ਇਹ ਸਕੀਮ ਸਿਰਫ਼ ਵਿੱਤੀ ਮਦਦ ਹੀ ਨਹੀਂ ਸਗੋਂ ਮੁਸ਼ਕਲ ਹਾਲਾਤਾਂ ਵਿੱਚ ਮਹਿਲਾਵਾਂ ਨੂੰ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਦਾ ਸਹਾਰਾ ਵੀ ਪ੍ਰਦਾਨ ਕਰ ਰਹੀ ਹੈ । ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਸਮਾਜ ਵਿੱਚ ਆਤਮ-ਵਿਸ਼ਵਾਸ ਨਾਲ ਆਪਣੀ ਭੂਮਿਕਾ ਨਿਭਾਅ ਸਕੇ ।

ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ ਰੱਖੀ ਗਈ ਹੈ 1200 ਕਰੋੜ ਤੋਂ ਵਧ ਦੀ ਰਕਮ

ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਵਿੱਤੀ ਸਾਲ 2026-27 ਲਈ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਕਮ ਰੱਖੀ ਗਈ ਹੈ । ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ, ਅਤੇ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਲਾਭ ਲੈ ਸਕਦੀਆਂ ਹਨ । ਇਸ ਲਈ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ।

LEAVE A REPLY

Please enter your comment!
Please enter your name here