ਪੰਜਾਬ ਸਰਕਾਰ ਵੱਲੋਂ ਕੋਰੋਨਾ ਸੰਬਧੀ ਐਡਵਾਈਜ਼ਰੀ ਜਾਰੀ, ਸਾਵਧਾਨੀ ਵਰਤਣ ਦੀ ਅਪੀਲ

0
14

ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 35 ਤੋਂ ਵੱਧ ਹੋ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ। ਇੱਥੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿੱਚ ਇਹ ਵਾਧਾ ਅਜਿਹੇ ਸਮੇਂ ਹੋਇਆ ਹੈ ਜਦੋਂ ਚੋਣਾਂ, ਭੀੜ-ਭੜੱਕੇ ਵਾਲੇ ਚੋਣ ਪ੍ਰਚਾਰ ਅਤੇ ਗਰਮੀਆਂ ਦੀਆਂ ਛੁੱਟੀਆਂ ਕਾਰਨ ਸੈਲਾਨੀ ਸਥਾਨਾਂ ਵੱਲ ਵਧਦੀ ਆਵਾਜਾਈ ਕਾਰਨ ਬਹੁਤ ਜ਼ਿਆਦਾ ਰਾਜਨੀਤਿਕ ਗਤੀਵਿਧੀਆਂ ਹਨ।
ਦੱਸ ਦਈਏ ਕਿ ਲੁਧਿਆਣਾ ਤੋਂ ਦੋ ਕੋਵਿਡ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ 69 ਸਾਲਾ ਔਰਤ ਹੈ ਜੋ ਪੀਜੀਆਈਐਮਈਆਰ ਚੰਡੀਗੜ੍ਹ ਵਿਖੇ ਇਲਾਜ ਅਧੀਨ ਸੀ ਅਤੇ ਦੂਜੀ 39 ਸਾਲਾ ਵਿਅਕਤੀ ਹੈ ਜਿਸਦੀ ਮੌਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਵਿਖੇ ਹੋਈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕਾਂ ਨੂੰ ਪਹਿਲਾਂ ਤੋਂ ਹੀ ਗੰਭੀਰ ਬਿਮਾਰੀਆਂ ਸਨ ਜਿਸ ਕਾਰਨ ਇਹ ਇਨਫੈਕਸ਼ਨ ਘਾਤਕ ਸਾਬਤ ਹੋਈ। ਉਨ੍ਹਾਂ ਦਾ ਯਾਤਰਾ ਇਤਿਹਾਸ ਵੀ ਸੀ।

LEAVE A REPLY

Please enter your comment!
Please enter your name here